22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਆਪ ਵਿਧਾਇਕਾ ਜੀਵਨਜੋਤ ਕੌਰ ਵਿਰੁੱਧ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੀ ਸ਼ਿਕਾਇਤ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ...

Ad Position 21
No active advertisement
ਅਜੀਤ ਡੈਸਕ 25-06-2026

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਿਰੁੱਧ ਅੱਜ ਇਕ ਸ਼ਿਕਾਇਤ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜਣ ਦੀ ਸੂਚਨਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੀਨੀਅਰ ਅਕਾਲੀ ਆਗੂ ਅਤੇ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰ ਪਰਸਨ ਡਾਕਟਰ ਜਸਵਿੰਦਰ ਕੌਰ ਸੋਹਲ ਅਤੇ ਦਿਲਬਾਗ ਸਿੰਘ ਸਮੇਤ ਹੋਰ ਅਕਾਲੀ ਆਗੂਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਆਪ ਵਿਧਾਇਕਾ ਜੀਵਨ ਜੋਤ ਕੌਰ ਵਲੋਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਕ ਵੀਡੀਓ ਵਿਚ ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਕਥਿਤ ਤੌਰ ਤੇ ਅਪਮਾਨ ਕੀਤਾ ਗਿਆ ਹੈ।

ਉਨ੍ਹਾਂ ਜਥੇਦਾਰ ਤੋਂ ਮੰਗ ਕੀਤੀ ਕਿ ਵਿਧਾਇਕਾ ਜੀਵਨ ਜੋਤ ਕੌਰ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਜਾਵੇ ਅਤੇ ਦੋਸ਼ੀ ਪਾਏ ਜਾਣ ਤੇ ਉਨ੍ਹਾਂ ਵਿਰੁੱਧ ਪੰਥਕ ਭਾਵਨਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਹ ਮੰਗ ਪੱਤਰ ਅੱਜ ਡਾਕਟਰ ਸੋਹਲ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਅਕਾਲ ਤਖ਼ਤ ਸਕਤਰੇਤ ਦੇ ਇੰਚਾਰਜ ਨੂੰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕਿਸਾਨ ਭਵਨ ਵਿਖੇ ਇਕੱਤਰਤਾ ਹੋਈ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਕੌਂਸਲਰ ਰੂਚਿਕਾ ਗੋਇਲ ਬਣੇ ਨਗਰ ਕੌਂਸਲ ਰਾਮਾ ਮੰਡੀ ਦੇ ਪ੍ਰਧਾਨ
Ad Position 24