21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਡਿਪਟੀ ਕਮਿਸ਼ਨਰ ਨੇ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 25 ਜੂਨ (ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਮੌਕੇ ਕੇਂਦਰ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 25-06-2026

ਸੁਲਤਾਨਪੁਰ ਲੋਧੀ, 25 ਜੂਨ (ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਮੌਕੇ ਕੇਂਦਰ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਸ਼ੁਰੂ ਹੋਏ ਪ੍ਰੋਜੈਕਟਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਬਰੀਕੀ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਬਿਨਾ ਕਿਸੇ ਦੇਰੀ ਨਿਰਧਾਰਤ ਸਮੇਂ ਦੇ ਅੰਦਰ- ਅੰਦਰ ਗੁਣਵੱਤਾ ਦਾ ਖਾਸ ਧਿਆਨ ਰੱਖਦਿਆਂ ਮੁਕੰਮਲ ਕੀਤੇ ਜਾਣ। ਇਸ ਮੌਕੇ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ, ਐਸ.ਡੀ.ਐਮ. ਜਸਜੀਤ ਸਿੰਘ, ਪੀ.ਡਬਲਯੂ.ਡੀ. ਦੇ ਐਕਸੀਅਨ ਵਿਸ਼ਾਲ ਜਾਂਗੜਾਲ, ਸੀਵਰੇਜ ਬੋਰਡ, ਪੇਡਾ, ਸਿੱਖਿਆ ਵਿਭਾਗ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿਚ ਚੱਲ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕਰਦਿਆਂ ਉਨ੍ਹਾਂ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਹ ਨਿਰਧਾਰਤ ਸਮੇਂ ਵਿੱਚ ਮੁਕੰਮਲ ਹੋ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 65 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਪੂਰਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਦੋ ਕਲਾਸਰੂਮਾਂ ਦਾ ਨਿਰਮਾਣ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ, ਕਿਉਂਕਿ ਸਕੂਲ ਦੀ ਮੁੱਖ ਇਮਾਰਤ ਤਿਆਰ ਹੋ ਚੁੱਕੀ ਹੈ ਅਤੇ ਉੱਥੇ ਕਲਾਸਾਂ ਵੀ ਚੱਲ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਇਸ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਸਮੀਖਿਆ ਕੀਤੀ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਉਪਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਐਕਸੀਅਨ ਸੀਵਰੇਜ ਨੂੰ ਹਦਾਇਤ ਕੀਤੀ ਕਿ ਐਸ.ਟੀ.ਪੀ. ਨੂੰ ਇਸ ਮਹੀਨੇ ਦੇ ਅੰਤ ਤੱਕ ਚਾਲੂ ਕੀਤਾ ਜਾਵੇ।

ਉਨ੍ਹਾਂ ਇਸ ਸਹੂਲਤ ਵਿਚ ਲਗਾਏ ਜਾ ਰਹੇ ਸੋਲਰ ਪਾਵਰ ਪਲਾਂਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ । ਇਸਤੋਂ ਬਾਅਦ ਉਨ੍ਹਾਂ ਜੱਬੋਵਾਲ ਰੂਰਲ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਬਕਾਇਆ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਮਲਟੀਪਰਪਜ਼ ਖੇਡ ਸਟੇਡੀਅਮ ਅਤੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦੀਆਂ ਸਾਈਟਾਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਤੇਜ਼ ਕਰਨ ਲਈ ਕਿਹਾ। ਨਗਰ ਕੌਂਸਲ ਵਲੋਂ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਥਾਵਾਂ ਦੀ ਵੀ ਪਛਾਣ ਕਰ ਲਈ ਗਈ ਹੈ। ਦੌਰੇ ਦੌਰਾਨ ਉਨ੍ਹਾਂ ਮਿਉਂਸੀਪਲ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਨਤਕ ਲਾਇਬ੍ਰੇਰੀ ਸਥਾਪਤ ਕਰਨ ਲਈ ਢੁੱਕਵੀਂ ਥਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਲਗਾਏ ਦੋਸ਼
Ad Position 24