21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਹੋਈ ਮੌਤ

ਕਪੂਰਥਲਾ, 25 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਪਹਾੜੀਪੁਰ ਨੇੜੇ ਮੋਟਰਸਾਈਕਲ ਤੇ ਆਵਾਰਾ ਪਸ਼ੂ ਦੀ ਟੱਕਰ...

Ad Position 21
No active advertisement
ਅਜੀਤ ਡੈਸਕ 25-06-2026

ਕਪੂਰਥਲਾ, 25 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਪਹਾੜੀਪੁਰ ਨੇੜੇ ਮੋਟਰਸਾਈਕਲ ਤੇ ਆਵਾਰਾ ਪਸ਼ੂ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਫੱਤੂਢੀਂਗਾ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੁਭਾਨਪੁਰ ਵੱਲ ਨੂੰ ਆ ਰਿਹਾ ਸੀ, ਜਦੋਂ ਪਿੰਡ ਪਹਾੜੀਪੁਰ ਨੇੜੇ ਪਹੁੰਚਿਆ ਤਾਂ ਇਕ ਆਵਾਰਾ ਪਸ਼ੂ ਨਾਲ ਉਸ ਦੀ ਟੱਕਰ ਹੋ ਗਈ, ਜਿਸ ਨੂੰ ਰਾਹਗੀਰਾਂ ਨੇ ਸੁਭਾਨਪੁਰ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਬੀ.ਐਨ.ਐਸ.ਐਸ. 194 ਦੀ ਕਾਰਵਾਈ ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਇੰਡੀਆ ਇੰਜੀਨੀਅਰਿੰਗ ਰੈਂਕਿੰਗ ਵਿਚ ਸਲਾਇਟ ਨੇ ਹਾਸਲ ਕੀਤੀਆਂ ਸ਼ਾਨਦਾਰ ਪੁਜੀਸ਼ਨਾਂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ
Ad Position 24