21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਸ਼ੇ ਦੀ ਵੱਧ ਮਾਤਰਾ ਕਾਰਨ ਇਕ ਨੌਜਵਾਨ ਦੀ ਹੋਈ ਮੌਤ

ਬਠਿੰਡਾ, 25 ਜੂਨ- ਜ਼ਿਲ੍ਹਾ ਬਠਿੰਡਾ ਦੇ ਕਸਬਾ ਸੰਗਤ ਅਧੀਨ ਥਾਣਾ ਨੰਦਗੜ੍ਹ ਦੇ ਪਿੰਡ ਬਾਜਕ ਵਿਖੇ ਇਕ...

Ad Position 21
No active advertisement
ਅਜੀਤ ਡੈਸਕ 25-06-2026

ਬਠਿੰਡਾ, 25 ਜੂਨ- ਜ਼ਿਲ੍ਹਾ ਬਠਿੰਡਾ ਦੇ ਕਸਬਾ ਸੰਗਤ ਅਧੀਨ ਥਾਣਾ ਨੰਦਗੜ੍ਹ ਦੇ ਪਿੰਡ ਬਾਜਕ ਵਿਖੇ ਇਕ ਨੌਜਵਾਨ ਦੀ ਲਾਸ਼ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿਚੋਂ ਮਿਲਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬਾਜਕ ਵਿਖੇ ਸ਼ਮਸ਼ਾਨ ਘਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ।

ਥਾਣਾ ਮੁਖੀ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ ਅਤੇ ਨਸ਼ੇ ਦੇ ਕਾਰਨ ਹੀ ਇੱਥੇ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਪੁਲਿਸ ਤੋਂ ਮੰਗ ਕੀਤੀ ਹੈ ਕਿ ਪਿੰਡ ਵਿਚ ਜੋ ਨਸ਼ੇ ਦੀ ਸਪਲਾਈ ਹੋ ਰਹੀ ਹੈ ਉਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਕਿ ਆਏ ਦਿਨ ਹੀ ਮਾਵਾਂ ਦੇ ਪੁੱਤ ਸ਼ਮਸ਼ਾਨ ਘਾਟਾਂ ਦੇ ਰਾਹ ਵਿਚ ਜਾ ਰਹੇ ਹਨ ਉਹ ਰੁੱਕ ਸਕਣ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੁਰੂਹਰਸਹਾਏ ਚੋਣਾਂ: 15 ਵਾਰਡਾਂ ਵਿਚ 99 ਉਮੀਦਵਾਰਾਂ ਵਿਚਾਲੇ ਹੋਵੇਗਾ ਮੁਕਾਬਲਾ ਅਗਲੀ ਖ਼ਬਰ ਇੰਡੀਆ ਇੰਜੀਨੀਅਰਿੰਗ ਰੈਂਕਿੰਗ ਵਿਚ ਸਲਾਇਟ ਨੇ ਹਾਸਲ ਕੀਤੀਆਂ ਸ਼ਾਨਦਾਰ ਪੁਜੀਸ਼ਨਾਂ
Ad Position 24