ਬਰਨਾਲਾ, 25 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਰਨਾਲਾ ਹਲਕੇ ਦੇ ਪਿੰਡ ਝਲੂਰ ਵਿਖੇ ਲੋਕ ਮਿਲਣੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਰੀ ਗਿਣਤੀ 'ਚ ਪਹੁੰਚੇ ਲੋਕਾਂ ਦਾ ਹੱਦੋਂ ਵੱਧ ਪਿਆਰ ਤੇ ਜਨੂੰਨ ਦੇਖ ਕੇ ਦਿਲ ਨੂੰ ਬੇਹੱਦ ਖੁਸ਼ੀ ਮਿਲੀ.. ਤੁਹਾਡੇ ਪਿਆਰ ਸਦਕਾ ਹੀ ਮੈਨੂੰ ਹੋਰ ਤਕੜੇ ਹੋ ਕੇ ਕੰਮ ਕਰਨ ਦਾ ਹੌਸਲਾ ਮਿਲਦਾ ਹੈ।
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਮਿਲਣ ਵਾਲੇ ਤੋਹਫ਼ੇ ਲਈ ਹੁਣ ਸਿਰਫ਼ 5 ਦਿਨ ਹੀ ਬਾਕੀ ਰਹਿ ਗਏ ਹਨ... ਤੁਹਾਡੀ ਸਰਕਾਰ ਪੰਜਾਬ ਦੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।