ਚੰਡੀਗੜ੍ਹ, 26 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਦੌਰੇ 'ਤੇ ਜਾਣਗੇ। ਉਹ ਪਟਿਆਲਾ ਵਿਚ ਸਰਪੰਚ ਮਿਲਣੀ ਦੌਰਾਨ ਸਰਪੰਚਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹਿਣਗੇ।
ਮੁੱਖ ਮੰਤਰੀ ਮਾਨ ਸਮਾਣਾ ਵਿਚ ਇਕ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 6 ਵਜੇ ਸਮਾਣਾ ਵਿਚ ਲੋਕ ਮਿਲਣੀ ਦੌਰਾਨ ਜਨਤਾ ਨਾਲ ਗੱਲਬਾਤ ਕਰਨਗੇ।