20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕਾਂਗਰਸ ਪਾਰਟੀ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਅੱਗੇ ਲਗਾਇਆ ਧਰਨਾ

ਰਾਜਪੁਰਾ, 26 ਜੂਨ (ਰਣਜੀਤ ਸਿੰਘ)- ਅੱਜ ਇੱਥੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ...

Ad Position 21
No active advertisement
ਅਜੀਤ ਡੈਸਕ 26-06-2026

ਰਾਜਪੁਰਾ, 26 ਜੂਨ (ਰਣਜੀਤ ਸਿੰਘ)- ਅੱਜ ਇੱਥੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਹਿਨੁਮਾਈ ਹੇਠ ਸੈਂਕੜੇ ਵਰਕਰਾਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਦਫ਼ਤਰ ਮੂਹਰੇ ਸੀਵਰੇਜ ਪੀਣ ਵਾਲੇ ਪਾਣੀ ਅਤੇ ਹੋਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਆਗੂਆਂ ਨੇ ਨਗਰ ਕੌਂਸਲ ਨੂੰ 15 ਦਿਨਾਂ ਦਾ ਸਮਾਂ ਦੇ ਕੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਮੱਸਿਆਵਾਂ ਦਾ ਢੁਕਵਾਂ ਹੱਲ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਨਗਰ ਕੌਂਸਲ ਦੇ ਵੇਹੜਿਆਂ ਤੋਂ ਟੱਪ ਕੇ ਦਫ਼ਤਰ ਤੱਕ ਪਹੁੰਚ ਜਾਵੇਗਾ ਅਤੇ ਇਸਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਸਰਦਾਰ ਕੰਬੋਜ ਨੇ ਨਗਰ ਕੌਂਸਲ ਦੇ ਪ੍ਰਧਾਨ ਨਾ ਬਨਾਉਣ ਨੂੰ ਲੈ ਕੇ ਵੀ ਕਾਫੀ ਜਿਆਦਾ ਤਿੱਖੀ ਨੁਕਤਾਚੀਨੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਅਮਰਜੀਤ ਸਿੰਘ ਦੀ ਸਰਕਾਰੀ ਪਿਸਟਲ ਵਿਚੋਂ ਗੋਲੀ ਚੱਲਣ ਨਾਲ ਹੋਈ ਮੌਤ ਅਗਲੀ ਖ਼ਬਰ ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ ਹੋਈ ਮੌਤ
Ad Position 24