20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਥਾਣੇਦਾਰ ਅਮਰਜੀਤ ਸਿੰਘ ਦੀ ਸਰਕਾਰੀ ਪਿਸਟਲ ਵਿਚੋਂ ਗੋਲੀ ਚੱਲਣ ਨਾਲ ਹੋਈ ਮੌਤ

ਪੱਟੀ, 26 ਜੂਨ (ਕੁਲਵਿੰਦਰ ਪਾਲ ਸਿੰਘ/ਕਾਲੇਕੇ ਅਵਤਾਰ ਸਿੰਘ ਖਹਿਰਾ)- ਪੁਲਿਸ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਕੈਰੋਂ ਦੇ...

Ad Position 21
No active advertisement
ਅਜੀਤ ਡੈਸਕ 26-06-2026

ਪੱਟੀ, 26 ਜੂਨ (ਕੁਲਵਿੰਦਰ ਪਾਲ ਸਿੰਘ/ਕਾਲੇਕੇ ਅਵਤਾਰ ਸਿੰਘ ਖਹਿਰਾ)- ਪੁਲਿਸ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਥਾਣੇਦਾਰ ਅਮਰਜੀਤ ਸਿੰਘ ਦੀ ਆਪਣੇ ਸਰਕਾਰੀ ਸਰਵਿਸ 9 ਐਮ. ਐਮ. ਦੇ ਪਿਸਟਲ ਦੀ ਚੱਲੀ ਗੋਲੀ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜਨ ਪੱਟੀ ਦੇ ਡੀ.ਐਸ.ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਸਾਥੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਉਨਾਂ ਦੇ ਕਵਾਟਰ ਵਿਚ ਪਹੁੰਚ ਕੇ ਮ੍ਰਿਤਕ ਥਾਣੇਦਾਰ ਅਮਰਜੀਤ ਸਿੰਘ ਦੀ ਲਾਸ਼ ਸਿਵਲ ਹਸਪਤਾਲ ਪੱਟੀ ਦੇ ਮੁਰਦਾ ਘਰ ਵਿਚ ਜਮ੍ਹਾਂ ਕਰਾ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਅਚਾਨਕ ਚੌਂਕੀ ਇੰਚਾਰਜ ਅਮਰਜੀਤ ਸਿੰਘ ਦੇ ਸਰਕਾਰੀ ਪਿਸਟਲ ਵਿਚੋਂ ਚੱਲੀ ਗੋਲੀ ਨਾਲ ਇਹ ਹਾਦਸਾ ਵਾਪਰ ਗਿਆ ਹੈ। ਵਰਣਨਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਜੁਡੀਸ਼ੀਅਲ ਕੰਪਲੈਕਸ ਪੱਟੀ ਵਿਚ ਗੇਟ 'ਤੇ ਡਿਊਟੀ ਦੇ ਰਹੇ ਥਾਣੇਦਾਰ ਗੁਰਮੀਤ ਸਿੰਘ ਦੀ ਵੀ ਉਸਦੀ ਸਰਵਿਸ ਕਾਰਬਾਈਨ ਵਿਚੋਂ ਚੱਲੀ ਗੋਲੀ ਨਾਲ ਮੌਤ ਹੋ ਗਈ ਸੀ। ਕੁੱਝ ਲੋਕਾਂ ਵਲੋਂ ਇਨ੍ਹਾਂ ਘਟਨਾਵਾਂ ਨੂੰ ਆਤਮ ਹੱਤਿਆ ਵਜੋਂ ਵੀ ਦੇਖਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਅੱਗੇ ਲਗਾਇਆ ਧਰਨਾ
Ad Position 24