20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਚੰਡੀਗੜ੍ਹ ਵਿਚ ਕਬਾੜੀ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 26 ਜੂਨ (ਕਪਿਲ ਵਧਵਾ)- ਡੱਡੂਮਾਜਰਾ ਰੋਡ ਸਥਿਤ ਪਿੰਡ ਤੋਗਾ ਰੋਡ ਦੀ ਕਬਾੜੀ ਮਾਰਕੀਟ ਵਿਚ ਸ਼ੁੱਕਰਵਾਰ ਨੂੰ ਭਿਆਨਕ...

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 26 ਜੂਨ (ਕਪਿਲ ਵਧਵਾ)- ਡੱਡੂਮਾਜਰਾ ਰੋਡ ਸਥਿਤ ਪਿੰਡ ਤੋਗਾ ਰੋਡ ਦੀ ਕਬਾੜੀ ਮਾਰਕੀਟ ਵਿਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਇਕ ਤੋਂ ਬਾਅਦ ਇਕ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮਾਰਕੀਟ ਵਿਚ ਵੱਡੀ ਗਿਣਤੀ ਵਿਚ ਪੁਰਾਣੀਆਂ ਗੱਡੀਆਂ, ਉਨ੍ਹਾਂ ਦੇ ਇੰਜਣ, ਟਾਇਰ, ਪਲਾਸਟਿਕ ਅਤੇ ਹੋਰ ਸਪੇਅਰ ਪਾਰਟਸ ਪਏ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਸੂਚਨਾ ਮਿਲਦੇ ਹੀ ਥਾਣਾ ਮਲੋਆ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨਾਲ ਮਿਲ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰਵਾਇਆ।

ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਮਾਰਕੀਟ ਦੇ ਦੋਵੇਂ ਪਾਸਿਆਂ ਤੋਂ ਸੜਕ ਨੂੰ ਬੰਦ ਕਰ ਦਿੱਤਾ ਅਤੇ ਇਲਾਕੇ ਨੂੰ ਖਾਲੀ ਕਰਵਾ ਦਿੱਤਾ ਤਾਂ ਜੋ ਰਾਹਤ ਕਾਰਜਾਂ ਵਿਚ ਕੋਈ ਰੁਕਾਵਟ ਨਾ ਆਵੇ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਕਈ ਦੁਕਾਨਾਂ ਵਿਚ ਪਿਛਲੇ ਪਾਸੇ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਕੈਂਟ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 4 ਦਿਨਾਂ ਬਾਅਦ ਮਿਲੀ ਲਾਸ਼ ਅਗਲੀ ਖ਼ਬਰ ਗੁਰੂ ਹਰਸਹਾਏ ਪੁਲਿਸ ਨੇ 200 ਗ੍ਰਾਮ ਹੈਰੋਇਨ ਸਮੇਤ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Ad Position 24