20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਾਜਪੁਰਾ ਵਿਖੇ ਪ੍ਰੋਪਰਟੀ ਸਲਾਹਕਾਰ ਅਤੇ ਆਪ ਆਗੂ ਦੇ ਦਫ਼ਤਰ ’ਤੇ ਚੱਲੀਆਂ ਗੋਲੀਆਂ

ਰਾਜਪੁਰਾ (ਪਟਿਆਲਾ), 26 ਜੂਨ (ਰਣਜੀਤ ਸਿੰਘ)- ਅੱਜ ਇੱਥੇ ਦੁਪਹਿਰ ਸਮੇਂ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ...

Ad Position 21
No active advertisement
ਅਜੀਤ ਡੈਸਕ 26-06-2026

ਰਾਜਪੁਰਾ (ਪਟਿਆਲਾ), 26 ਜੂਨ (ਰਣਜੀਤ ਸਿੰਘ)- ਅੱਜ ਇੱਥੇ ਦੁਪਹਿਰ ਸਮੇਂ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅੰਡਰ ਬ੍ਰਿਜ ਰੋਡ ਮਿਨੀ ਸੈਕਟਰੀਏਟ ਅਤੇ ਕੋਰਟ ਕੰਪਲੈਕਸ ਦੇ ਨੇੜੇ ਇਕ ਪ੍ਰਾਪਰਟੀ ਸਲਾਹਕਾਰ ਅਤੇ ਸੀਨੀਅਰ ਆਪ ਆਗੂ ਦੇ ਦਫ਼ਤਰ ਤੇ ਅੱਧਾ ਦਰਜਨ ਦੇ ਕਰੀਬ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦਫ਼ਤਰ ਵਿਚ ਵੜ ਕੇ ਗੋਲੀਆਂ ਚਲਾਉਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪਤਾ ਲੱਗਾ ਹੈ ਕਿ ਹਮਲਾਵਰ ਸਵੇਰ ਤੋਂ ਹੀ ਰੇਕੀ ਕਰ ਰਹੇ ਸਨ ਅਤੇ ਉਨ੍ਹਾਂ ਨੇ ਦਫ਼ਤਰ ਦੇ ਵਿਚ ਵੜ ਕੇ ਗੋਲੀਆਂ ਚਲਾਈਆਂ।

ਗੋਲੀਆਂ ਦੇ ਨਿਸ਼ਾਨ ਦਫ਼ਤਰ ਦੀਆਂ ਦੀਵਾਰਾਂ ਤੇ ਵਿਖਾਈ ਦੇ ਰਹੇ ਹਨ। ਇਸ ਸੰਬੰਧ ਦੇ ਵਿਚ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ ਇਸ ਪੂਰੇ ਘਟਨਾਕਰਮ ਦੀ ਪੁਲਿਸ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿਚ ਤਿੰਨ ਗ੍ਰਿਫ਼ਤਾਰ ਅਗਲੀ ਖ਼ਬਰ ਜਲੰਧਰ ਕੈਂਟ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 4 ਦਿਨਾਂ ਬਾਅਦ ਮਿਲੀ ਲਾਸ਼
Ad Position 24