20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿਚ ਤਿੰਨ ਗ੍ਰਿਫ਼ਤਾਰ

ਜਲੰਧਰ, 26 ਜੂਨ (ਜਤਿੰਦਰ ਪੰਮੀ/ ਦਵਿੰਦਰ)- ਕਮਿਸ਼ਨਰੇਟ ਪੁਲਿਸ ਨੇ ਵਿਦੇਸ਼-ਅਧਾਰਿਤ ਹੈਂਡਲਰਾਂ ਨਾਲ ਜੁੜੇ ਇਕ...

Ad Position 21
No active advertisement
ਅਜੀਤ ਡੈਸਕ 26-06-2026

ਜਲੰਧਰ, 26 ਜੂਨ (ਜਤਿੰਦਰ ਪੰਮੀ/ ਦਵਿੰਦਰ)- ਕਮਿਸ਼ਨਰੇਟ ਪੁਲਿਸ ਨੇ ਵਿਦੇਸ਼-ਅਧਾਰਿਤ ਹੈਂਡਲਰਾਂ ਨਾਲ ਜੁੜੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਸਨ। ਮੁਲਜ਼ਮਾਂ ਦੀ ਪਛਾਣ ਪ੍ਰਦੀਪ ਸਿੰਘ, ਭਰਤ ਵਰਮਾ ਤੇ ਸਚਿਨ ਖੋਸਲਾ ਵਾਸੀ ਜਲੰਧਰ ਵਜੋਂ ਹੋਈ ਹੈ।

ਇਸ ਸੰਬੰਧੀ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਜ਼ਿਲ੍ਹਿਆਂ ਵਿਚ ਵਾਪਰੀਆਂ ਕਈ ਗੋਲੀਬਾਰੀ ਦੀਆਂ ਘਟਨਾਵਾਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਨੂੰ ਅੰਜਾਮ ਦੇ ਗਿਰੋਹ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਪੰਜਾਬ ਭਰ ਵਿਚ ਅਮਨ, ਕਾਨੂੰਨ-ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੇ ਗਏ ਸੱਤ ਮੋਟਰਸਾਈਕਲਾਂ ਤੇ ਇਕ ਸਕੂਟਰੀ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਰਾਜਪੁਰਾ ਵਿਖੇ ਪ੍ਰੋਪਰਟੀ ਸਲਾਹਕਾਰ ਅਤੇ ਆਪ ਆਗੂ ਦੇ ਦਫ਼ਤਰ ’ਤੇ ਚੱਲੀਆਂ ਗੋਲੀਆਂ
Ad Position 24