20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਜ਼ੋਰਾਵਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ, ਹਰੀਸ਼ ਮਦਾਨ ਸੀਨੀਅਰ ਵਾਈਸ ਪ੍ਰਧਾਨ ਅਤੇ ਅਮਨ ਰਾਣਾ ਵਾਈਸ ਪ੍ਰਧਾਨ ਚੁਣੇ ਗਏ

ਲਾਲੜੂ (ਮੋਹਾਲੀ), 26 ਜੂਨ-ਨਗਰ ਕੌਂਸਲ ਲਾਲੜੂ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ...

Ad Position 21
No active advertisement
ਅਜੀਤ ਡੈਸਕ 26-06-2026

ਲਾਲੜੂ (ਮੋਹਾਲੀ), 26 ਜੂਨ-ਨਗਰ ਕੌਂਸਲ ਲਾਲੜੂ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਸੰਪੰਨ ਹੋ ਗਈ। ਚੋਣ ਪ੍ਰਕਿਰਿਆ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਹੋਈ, ਜਿਸ ਨੂੰ ਆਮ ਆਦਮੀ ਪਾਰਟੀ ਨੇ ਲਾਲੜੂ ਦੇ ਵਿਕਾਸ ਲਈ ਇਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ।

ਪ੍ਰਧਾਨ ਦਾ ਅਹੁਦਾ ਅਨੁਸੂਚਿਤ ਜਾਤੀ ਲਈ ਰਾਖਵਾਂ ਹੋਣ ਕਾਰਨ ਵਾਰਡ ਤੋਂ ਕੌਂਸਲਰ ਜ਼ੋਰਾਵਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਹਰੀਸ਼ ਮਦਾਨ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਅਮਨ ਰਾਣਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।
ਚੋਣ ਪ੍ਰਕਿਰਿਆ ਦੀ ਦੇਖ-ਰੇਖ ਕਨਵੀਨਰ-ਕਮ-ਐਸਡੀਐਮ ਅਮਿਤ ਗੁਪਤਾ ਨੇ ਕੀਤੀ, ਜਦਕਿ ਕਾਰਜਕਾਰੀ ਅਧਿਕਾਰੀ ਅਸ਼ੋਕ ਪਰਹੀਆ ਨੇ ਸਕੱਤਰ ਵਜੋਂ ਕਾਰਵਾਈ ਨਿਭਾਈ। ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ-1 ਦੀ ਕੌਂਸਲਰ ਮਹਿਮਾ ਸ਼ਰਮਾ ਨੇ ਅਹੁਦੇਦਾਰਾਂ ਦੇ ਨਾਂ ਪ੍ਰਸਤਾਵਿਤ ਕੀਤੇ, ਜਿਨ੍ਹਾਂ ਨੂੰ ਸਾਰੇ ਕੌਂਸਲਰਾਂ ਨੇ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲਾਲੜੂ ਦੀ ਜਨਤਾ ਨੇ ਵਿਕਾਸ ਦੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ 'ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿਚ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਰਫ਼ਤਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇਕੋ-ਇਕ ਮਿਸ਼ਨ ਇਮਾਨਦਾਰ ਸ਼ਾਸਨ ਅਤੇ ਵਿਕਸਿਤ ਲਾਲੜੂ ਹੈ। ਨਵ-ਚੁਣੇ ਅਹੁਦੇਦਾਰਾਂ ਨੇ ਵੀ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਜਾਵੇਗਾ।

 

 

Ad Position 22
No active advertisement
ਪਿਛਲੀ ਖ਼ਬਰ ਨਸ਼ਾ ਅਤੇ ਗੈਂਗਸਟਰ ਪੰਜਾਬ ਦੇ ਲਈ ਇਕ ਵੱਡੀ ਚੁਣੌਤੀ ਹੈ- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਚੋਰੀ ਕੀਤੇ ਗਏ ਸੱਤ ਮੋਟਰਸਾਈਕਲਾਂ ਤੇ ਇਕ ਸਕੂਟਰੀ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24