19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਹਲਕਾ ਖਰੜ ਤੋਂ ਅਬਜ਼ਰਵਰ ਨਿਯੁਕਤ

ਮਾਛੀਵਾੜਾ ਸਾਹਿਬ, 26 ਜੂਨ (ਰਾਜਦੀਪ ਸਿੰਘ ਅਲਬੇਲਾ)- ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਪਾਰਟੀ ਵਲੋਂ...

Ad Position 21
No active advertisement
ਅਜੀਤ ਡੈਸਕ 26-06-2026

ਮਾਛੀਵਾੜਾ ਸਾਹਿਬ, 26 ਜੂਨ (ਰਾਜਦੀਪ ਸਿੰਘ ਅਲਬੇਲਾ)- ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਪਾਰਟੀ ਵਲੋਂ ਅਹਿਮ ਜਿੰਮੇਵਾਰੀ ਦਿੰਦਿਆਂ ਹਲਕਾ ਖਰੜ ਤੋਂ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਖਰੜ ਵਿਚ ਜੀਅ ਜਾਨ ਨਾਲ ਕੰਮ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਵੱਖ-ਵੱਖ ਵਿੰਗਾ ਦੀ ਭਰਤੀ ਪੂਰੀ ਕਰਨ ਲਈ ਹਲਕੇ ਦੀ ਜੱਥੇਬੰਦੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਲਦੀ ਹੀ ਸਾਰੇ ਵਿੰਗਾਂ ਦੀ ਭਰਤੀ ਪੂਰੀ ਕਰਕੇ ਲਿਸਟਾਂ ਦਫ਼ਤਰ ਸ਼੍ਰੋਮਣੀ ਅਕਾਲੀ ਦਲ ’ਚ ਜਮਾਂ ਕਰਵਾਈਆ ਜਾਣਗੀਆਂ। ਉਨਾਂ ਕਿਹਾ ਕਿ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟਾਇਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਹਰਜੋਤ ਸਿੰਘ ਮਾਂਗਟ ਨੂੰ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਚਲਾਉਣ ਲਈ 1956 ਦੇ ਐਕਟ ਨੂੰ ਨਾ ਬਦਲਣ ਲਈ ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱ... ਅਗਲੀ ਖ਼ਬਰ ਟਿੱਪਰ ਨੂੰ ਓਵਰਟੇਕ ਕਰ ਰਹੀ ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Ad Position 24