19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸੁਲਤਾਨਪੁਰ ਲੋਧੀ (ਕਪੂਰਥਲਾ), 26 ਜੂਨ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ...

Ad Position 21
No active advertisement
ਅਜੀਤ ਡੈਸਕ 26-06-2026

ਸੁਲਤਾਨਪੁਰ ਲੋਧੀ (ਕਪੂਰਥਲਾ), 26 ਜੂਨ (ਥਿੰਦ) - ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਵਲੋਂ ਇਸ ਪੱਤਰ ਦਾ ਉਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।ਆਪਣੇ ਪੱਤਰ ਵਿਚ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ਵਿਚ ਅੱਗੇ ਵਧਦੀ ਹੈ ਤਾਂ ਇਸ ਦਾ ਵਿਰੋਧ ਸਿਰਫ਼ ਮਹਾਰਾਸ਼ਟਰ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਦੇਸ਼-ਵਿਦੇਸ਼ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੀ ਤਿੱਖਾ ਪ੍ਰਤੀਕਰਮ ਸਾਹਮਣੇ ਆ ਸਕਦਾ ਹੈ, ਜਿਸਦਾ ਭਾਜਪਾ ਸਰਕਾਰ ਨੂੰ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਹੈ, ਜਿੱਥੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਅਮਨ-ਸ਼ਾਂਤੀ ਕਾਇਮ ਹੋਈ ਹੈ। ਇਸ ਲਈ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੀਦਾ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਮਾਹੌਲ ਨੂੰ ਪ੍ਰਭਾਵਿਤ ਕਰੇ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੇ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਸਿੱਖ ਕੌਮ ਆਪਣੀਆਂ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਖ਼ੁਦ ਕਰਨ ਦੇ ਯੋਗ ਹੈ ਅਤੇ ਇਸ ਵਿਚ ਕਿਸੇ ਵੀ ਸਰਕਾਰੀ ਦਖ਼ਲ ਦੀ ਲੋੜ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਹਰ ਪਿੰਡ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ - ਮੁੱਖ ਮੰਤਰੀ ਭਗ... ਅਗਲੀ ਖ਼ਬਰ ਪਹਿਲੇ ਟੀ-20 'ਚ ਆਇਰਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 183 ਦੌੜਾਂ ਦਾ ਟੀਚਾ
Ad Position 24