18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੁਲਿਸ ਹਿਰਾਸਤ ਵਿਚ ਨੌਜਵਾਨ ਵਲੋਂ ਪੁਲਿਸ ਪਾਰਟੀ 'ਤੇ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ

ਵਡਾਲਾ ਗ੍ਰੰਥੀਆਂ/ਬਟਾਲਾ (ਗੁਰਦਾਸਪੁਰ), 26 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ, ਰਾਕੇਸ਼ ਰੇਖੀ) - ਬਟਾਲਾ–ਕਾਦੀਆਂ ਰੇਲਵੇ ਲਾਈਨ 'ਤੇ ਠੰਡੀ ਖੂਹੀ ਪੁਲ ਨੇੜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਹਿਰਾਸਤ...

Ad Position 21
No active advertisement
ਅਜੀਤ ਡੈਸਕ 26-06-2026

ਵਡਾਲਾ ਗ੍ਰੰਥੀਆਂ/ਬਟਾਲਾ (ਗੁਰਦਾਸਪੁਰ), 26 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ, ਰਾਕੇਸ਼ ਰੇਖੀ) - ਬਟਾਲਾ–ਕਾਦੀਆਂ ਰੇਲਵੇ ਲਾਈਨ 'ਤੇ ਠੰਡੀ ਖੂਹੀ ਪੁਲ ਨੇੜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਹਿਰਾਸਤ ਵਿਚ ਲਿਆਂਦੇ ਗਏ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਨਿਸ਼ਾਨਦੇਹੀ ਦੌਰਾਨ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿਚ ਪੁਲਿਸ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਇਕ ਗੋਲੀ ਨੌਜਵਾਨ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬਟਾਲਾ ਗ੍ਰੰਥੀਆਂ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਸਿਟੀ ਪੁਲਿਸ ਥਾਣਾ ਬਟਾਲਾ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਹਿਰਾਸਤ ਵਿਚ ਲਏ ਗਏ ਨੌਜਵਾਨ ਰਵਪ੍ਰੀਤ ਸਿੰਘ ਉਰਫ਼ ਰਵੀ ਪੁੱਤਰ ਸੰਤੋਖ ਸਿੰਘ ਵਾਸੀ ਨਵੀਂ ਆਬਾਦੀ, ਬਟਾਲਾ ਨੂੰ ਨਿਸ਼ਾਨਦੇਹੀ ਲਈ ਬਟਾਲਾ–ਕਾਦੀਆਂ ਰੋਡ 'ਤੇ ਹਿੰਦ ਧਾਰੀਵਾਲ ਦੇ ਨਜ਼ਦੀਕ ਨਹਿਰ ਵਾਲੇ ਪੁਲ ਕੋਲ ਲੈ ਕੇ ਗਈ ਸੀ।
ਪੁਲਿਸ ਅਨੁਸਾਰ, ਨਿਸ਼ਾਨਦੇਹੀ ਦੌਰਾਨ ਰਵਪ੍ਰੀਤ ਸਿੰਘ ਨੇ ਅਚਾਨਕ ਪੁਲਿਸ ਪਾਰਟੀ 'ਤੇ ਹਮਲਾ ਕਰਦਿਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਵੈ-ਰੱਖਿਆ ਵਿਚ ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇਕ ਗੋਲੀ ਉਸ ਦੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਪੁਲਿਸ ਦੇ ਮੁਖੀ ਡਾ. ਮਹਿਤਾਬ ਸਿੰਘ, ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਕਾਹਲੋਂ ਅਤੇ ਸੀ.ਆਈ.ਏ. ਸਟਾਫ਼ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸੀਨੀਅਰ ਅਧਿਕਾਰੀਆਂ ਵਲੋਂ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੀ ਚੌਕਸੀ ਵੀ ਵਧਾ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਹਜ਼ੂਰ ਸਾਹਿਬ ਐਕਟ ਬਾਰੇ ਮਹਾਰਾਸ਼ਟਰ ਸਰਕਾਰ ਨੇ ਸਾਡੇ ਨਾਲ ਡਰਾਫਟ ਕਾਪੀ ਸਾਂਝੀ ਕੀਤੀ - ਆਰ.ਪੀ. ਸਿੰਘ ਅਗਲੀ ਖ਼ਬਰ ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ
Ad Position 24