18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਅੱਜ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਮੌਜੂਦਾ ਪੰਥਕ ਹਾਲਾਤ 'ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਜਲਾਸ ਇਕੱਤਰਤਾ ਅੱਜ 27 ਜੂਨ ਨੂੰ ਸੱਦੀ....

Ad Position 21
No active advertisement
ਅਜੀਤ ਡੈਸਕ 27-06-2026

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਮੌਜੂਦਾ ਪੰਥਕ ਹਾਲਾਤ 'ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਜਲਾਸ ਇਕੱਤਰਤਾ ਅੱਜ 27 ਜੂਨ ਨੂੰ ਸੱਦੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਹ ਵਿਸ਼ੇਸ਼ ਇਕੱਤਰਤਾ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਹੈ। ਇਸ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਜਾਰੀ ਆਦੇਸ਼ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਅਤੇ ਸਤਿਕਾਰ ਸੋਧ ਐਕਟ ਮਾਮਲੇ ਵਿਚ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਨ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਲਈ ਰਵਾਨਾ ਅਗਲੀ ਖ਼ਬਰ ਪੁਲਿਸ ਥਾਣਾ ਕੱਥੂਨੰਗਲ ਨੇ ਦੋ ਕਿਲੋ ਹੈਰੋਇਨ ਕੀਤੀ ਬਰਾਮਦ
Ad Position 24