ਅੰਮ੍ਰਿਤਸਰ, 27 ਜੂਨ- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ 9 ਜ਼ਿੰਦਾ ਕਾਰਤੂਸਾਂ ਸਮੇਤ 10 ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰ ਰਹੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।