ਸੰਗਰੂਰ, 27 ਜੂਨ (ਧੀਰਜ ਪਸੋਰੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਬਾਅਦ ਵਿਚ ਅਵਤਾਰ ਸਿੰਘ ਈਲਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਸੰਗਰੂਰ ਦੇ ਵਿਕਾਸ ਕੰਮਾਂ ਬਾਰੇ ਚਰਚਾ ਕੀਤੀ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਹੀ ਨਹੀਂ ਬਲਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੱਭ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ।