18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅਰਵਿੰਦ ਕੇਜਰੀਵਾਲ ਪਤਨੀ ਦੇ ਨਾਲ ਹਲਵਾਰਾ ਹਵਾਈ ਅੱਡੇ 'ਤੇ ਪਹੁੰਚਣਗੇ

ਹਲਵਾਰਾ, 27 ਜੂਨ (ਮਨਦੀਪ ਸਿੰਘ ਉੱਭੀ)- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਆਪਣੀ ਪਤਨੀ ਸੁਨੀਤਾ ਕੇਜਰੀਵਾਲ...

Ad Position 21
No active advertisement
ਅਜੀਤ ਡੈਸਕ 27-06-2026

ਹਲਵਾਰਾ (ਲੁਧਿਆਣਾ), 27 ਜੂਨ (ਮਨਦੀਪ ਸਿੰਘ ਉੱਭੀ)- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਆਪਣੀ ਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ, ਸ਼ਨੀਵਾਰ ਦੁਪਹਿਰ ਨੂੰ ਏਅਰ ਇੰਡੀਆ ਦੀ ਉਡਾਣ ਰਾਹੀਂ ਦਿੱਲੀ ਤੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕਰਨਗੇ। ਮੁੱਖ ਮੰਤਰੀ ਖੁਦ ਲੁਧਿਆਣਾ ਤੋਂ ਹਲਵਾਰਾ ਹਵਾਈ ਅੱਡੇ ਤੱਕ ਸੜਕ ਰਾਹੀਂ ਆਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਵਾਈ ਅੱਡੇ 'ਤੇ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਰਮੇਸ਼ ਜੈਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਅਧਿਕਾਰੀ ਹੋਣਗੇ। ਉੱਥੋਂ ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਸਖ਼ਤ ਸੁਰੱਖਿਆ ਹੇਠ ਐਤੀਆਣਾ ਪਿੰਡ ਦੇ ਹੈਲੀਪੈਡ ਲਈ ਰਵਾਨਾ ਹੋਵੇਗਾ। ਐਤੀਆਣਾ ਤੋਂ ਇਹ ਤਿੰਨੋਂ ਸ੍ਰੀ ਅੰਮ੍ਰਿਤਸਰ ਸਾਹਿਬ ਹੈਲੀਕਾਪਟਰ ਵਿਚ ਜਾਣਗੇ।

ਹਵਾਈ ਅੱਡਾ ਜ਼ਮੀਨ ਸੰਘਰਸ਼ ਕਮੇਟੀ ਇਕ ਮੰਗ ਪੱਤਰ ਸੌਂਪੇਗੀ। ਇਸ ਦੌਰਾਨ ਹਲਵਾਰਾ ਹਵਾਈ ਅੱਡੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਨਾਲ ਜੁੜੇ ਕਿਸਾਨਾਂ ਦਾ ਇਕ ਵਫ਼ਦ ਆਪਣੀਆਂ ਮੰਗਾਂ ਲਈ ਆਗੂਆਂ ਨਾਲ ਵੀ ਮੁਲਾਕਾਤ ਵੀ ਕਰੇਗਾ। ਹਵਾਈ ਅੱਡਾ ਜ਼ਮੀਨ ਸੰਘਰਸ਼ ਕਮੇਟੀ ਦੇ ਮੁਖੀ ਅਤੇ ਐਤੀਆਣਾ ਪਿੰਡ ਦੇ ਸਾਬਕਾ ਸਰਪੰਚ ਲਖਵੀਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਤੋਂ ਸਮਾਂ ਮਿਲਣ ਤੋਂ ਬਾਅਦ ਕਮੇਟੀ ਮੈਂਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਮੰਗ ਪੱਤਰ ਸੌਂਪਣਗੇ।
ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਹਵਾਈ ਅੱਡੇ ਦੇ ਪ੍ਰੋਜੈਕਟ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਲੰਬਿਤ ਮਸਲਿਆਂ ਦੇ ਹੱਲ ਦੇ ਨਾਲ-ਨਾਲ ਢੁਕਵੇਂ ਮੁਆਵਜ਼ੇ ਅਤੇ ਹੋਰ ਮੰਗਾਂ ਵਾਰੇ ਹੈ। ਕਿਸਾਨਾਂ ਨੂੰ ਉਮੀਦ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਕ ਫੈਸਲਾ ਲਵੇਗੀ।

ਵੀਵੀਆਈਪੀ ਫੇਰੀ ਦੇ ਮੱਦੇਨਜ਼ਰ, ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਐਤੀਆਣਾ ਹੈਲੀਪੈਡ ਤੱਕ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ, ਜਦੋਂ ਕਿ ਪੂਰੇ ਰਸਤੇ 'ਤੇ ਆਵਾਜਾਈ ਨੂੰ ਵਿਸ਼ੇਸ਼ ਤੌਰ 'ਤੇ ਕੰਟਰੋਲ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਔਰਤ ਅਤੇ ਉਸ ਦੇ ਪਤੀ 'ਤੇ ਕੀਤਾ ਹਮਲਾ, 2 ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਜਾਰੀ
Ad Position 24