17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

1 ਜੁਲਾਈ ਨੂੰ ਮਿਲੇਗਾ ਜਗਰਾਉਂ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ

ਜਗਰਾਉਂ (ਲੁਧਿਆਣਾ), 27 ਜੂਨ (ਕੁਲਦੀਪ ਸਿੰਘ ਲੋਹਟ )- ਹਾਲ ਜੁਲਾਈ 1 ਨੂੰ ਨਗਰ ਕੌਂਸਲ ਜਗਰਾਉਂ ਦੇ ਨਵੇਂ...

Ad Position 21
No active advertisement
ਅਜੀਤ ਡੈਸਕ 27-06-2026

ਜਗਰਾਉਂ (ਲੁਧਿਆਣਾ), 27 ਜੂਨ (ਕੁਲਦੀਪ ਸਿੰਘ ਲੋਹਟ )- ਹਾਲ ਜੁਲਾਈ 1 ਨੂੰ ਨਗਰ ਕੌਂਸਲ ਜਗਰਾਉਂ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਇਸ ਚੋਣ ਸਬੰਧੀ ਨਗਰ ਕੌਂਸਲ ਦੇ ਨਵੇਂ ਜੇਤੂ ਕੌਸਲਰਾਂ ਨੂੰ ਸਵੇਰੇ 10 ਵਜੇ ਨਗਰ ਕੌਂਸਲ ਦਫ਼ਤਰ ਦੇ ਟਾਊਨ ਹਾਲ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਮੀਟਿੰਗ ਦੌਰਾਨ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਨਾਲ ਹੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਵੀ ਕਰਵਾਈ ਜਾਵੇਗੀ।

ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ ਬਾਦਲਦੀਨ ਵਲੋਂ ਜ਼ਾਰੀ ਨੋਟਿਸ ਅਨੁਸਾਰ ਇਹ ਕਾਰਵਾਈ ਡੀ.ਸੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਜਾ ਰਹੀ ਹੈ। ਨੋਟਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਮੀਟਿੰਗ ਕਾਨੂੰਨੀ ਤੌਰ ’ਤੇ ਬਹੁਤ ਮਹੱਤਵਪੂਰਨ ਹੈ, ਜਿਸ ਵਿਚ ਸਾਰੇ ਨਵੇਂ ਚੁਣੇ ਗਏ 23 ਵਾਰਡਾਂ ਦੇ ਮੈਂਬਰਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਪ੍ਰਸ਼ਾਸਨ ਨੇ ਸਮੂਹ ਕੌਂਸਲਰਾਂ ਨੂੰ ਨਿਰਧਾਰਤ ਸਮੇਂ ’ਤੇ ਹਾਜ਼ਰ ਹੋਣ ਲਈ ਕਿਹਾ ਹੈ।

ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਪ੍ਰਧਾਨੀ ਚੋਣ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਮੀਟਿੰਗ ਦਾ ਨੋਟਿਸ ਸਮੂਹ ਨਵੇਂ ਮੈਂਬਰਾਂ ਦੇ ਘਰਾਂ ਤੱਕ ਪਹੁੰਚਾ ਕੇ ਪ੍ਰਾਪਤੀ ਰਸੀਦ ਰਿਕਾਰਡ ਸਮੇਤ ਦਫ਼ਤਰ ਨੂੰ ਭੇਜੀ ਜਾਵੇ। ਇਸ ਮੀਟਿੰਗ ਨੂੰ ਸਥਾਨਕ ਰਾਜਨੀਤੀ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦੌਰਾਨ ਨਗਰ ਕੌਂਸਲ ਦੀ ਨਵੀਂ ਲੀਡਰਸ਼ਿਪ ਦੇ ਭਵਿੱਖ ਦਾ ਫ਼ੈਸਲਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ: ਪੋਲਿੰਗ ਅਮਲੇ ਨੂੰ ਦਿੱਤੀ ਗਈ ਪਹਿਲੀ ਰਿਹਰਸਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ
Ad Position 24