17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਬੇਲੋੜੀ ਬਿਆਨਬਾਜ਼ੀ ਬੰਦ ਕੀਤੀ ਜਾਵੇ-ਗਰੇਵਾਲ

ਸੰਗਰੂਰ, 27 ਜੂਨ (ਧੀਰਜ ਪਸ਼ੌਰੀਆ)- ਸੰਗਰੂਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਜੋ ਰਾਜਨੀਤਿਕ ਤੌਰ ਤੇ...

Ad Position 21
No active advertisement
ਅਜੀਤ ਡੈਸਕ 27-06-2026

ਸੰਗਰੂਰ, 27 ਜੂਨ (ਧੀਰਜ ਪਸ਼ੌਰੀਆ)- ਸੰਗਰੂਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਜੋ ਰਾਜਨੀਤਿਕ ਤੌਰ ਤੇ ਹਮੇਸ਼ਾ ਸਰਗਰਮ ਰਹਿੰਦੇ ਹਨ ਨੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਕਿਹਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਬੇਲੋੜੀ ਬਿਆਨਬਾਜ਼ੀ ਬੰਦ ਕਰਨ। ਸੂਬੇ ਨੂੰ ਲੰਮੇ ਸਮੇਂ ਤੋਂ ਬਾਅਦ ਇਕ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੇ ਹਰ ਵਰਗ ਦੀਆਂ ਦੁੱਖ ਤਕਲੀਫਾਂ ਤੋਂ ਜਾਣੂੰ ਹੈ ਅਤੇ ਉਨ੍ਹਾਂ ਦੁੱਖ ਤਕਲੀਫਾਂ ਨੂੰ ਦੂਰ ਕਰਨ ਲੱਗਿਆ ਹੋਇਆ ਹੈ।

ਪੰਜਾਬ ਦੇ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਦਿਨ ਸਮੇਂ ਅੱਠ ਘੰਟੇ ਨਿਰਵਿਘਨ ਬਿਜਲੀ ਮਿਲਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੀ ਸੰਭਵ ਹੋ ਸਕਿਆ ਹੈ। ਪੰਜਾਬ ਵਿਚ ਕਈ ਦਹਾਕਿਆਂ ਤੋਂ ਬਾਅਦ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗਿਆ ਹੈ ਜਿਸ ਨਾਲ ਲਗਾਤਾਰ ਨੀਵੇਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਠੱਲ ਪਵੇਗੀ।

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਜਪਾ ਵਲੋਂ ਡੇਰਾਬੱਸੀ ਹਲਕੇ ਵਿਚ ਛਬੀਲਾਂ ਲਗਾ ਕੇ ਕੀਤੀ ਸੇਵਾ ਅਗਲੀ ਖ਼ਬਰ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਘੁਮਾਣ ਬਿਜਲੀ ਘਰ ਦਾ ਘਿਰਾਓ ਕੀਤਾ ਗਿਆ
Ad Position 24