16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

​ਸੁਲਤਾਨਵਿੰਡ ਵਾਸੀਆਂ ਨੂੰ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਨਵੇਂ ਫਲਾਈਓਵਰ ਦਾ ਉਦਘਾਟਨ

​ਸੁਲਤਾਨਵਿੰਡ (ਅੰਮ੍ਰਿਤਸਰ), 28 ਜੂਨ (ਗੁਰਨਾਮ ਸਿੰਘ ਬੁੱਟਰ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵਾਸੀਆਂ ਲਈ ਅੱਜ ਦਾ ਦਿਨ ਬੇਹੱਦ ਖੁਸ਼ੀਆਂ ਭਰਿਆ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

​ਸੁਲਤਾਨਵਿੰਡ (ਅੰਮ੍ਰਿਤਸਰ), 28 ਜੂਨ (ਗੁਰਨਾਮ ਸਿੰਘ ਬੁੱਟਰ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵਾਸੀਆਂ ਲਈ ਅੱਜ ਦਾ ਦਿਨ ਬੇਹੱਦ ਖੁਸ਼ੀਆਂ ਭਰਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ਨਵੇਂ ਤਿਆਰ ਹੋਏ ਫਲਾਈਓਵਰ ਦਾ ਰਸਮੀ ਉਦਘਾਟਨ ਕਰਨਗੇ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਲਾਕਾ ਵਾਸੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੁਲਤਾਨਵਿੰਡ ਵਿਖੇ ਫਲਾਈਓਵਰ ਬਣਾਉਣਾ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੀ ਮੁੱਖ ਮੰਗ ਸੀ, ਜੋ ਕਿ ਪੂਰੀ ਨਹੀਂ ਹੋ ਰਹੀ ਸੀ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫਲਾਈਓਵਰ ਦੇ ਬਣਨ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਲੋਕਾਂ ਨੂੰ ਰੋਜ਼ਾਨਾ ਦੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਦਿੱਤਾ ਗਿਆ ਇਹ ਤੋਹਫ਼ਾ ਉਨ੍ਹਾਂ ਦੇ ਇਲਾਕੇ ਦੇ ਵਿਕਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ। ਇਸ ਪ੍ਰਾਜੈਕਟ ਦੇ ਉਦਘਾਟਨ ਨਾਲ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਦਾ ਸਫਰ ਹੁਣ ਹੋਰ ਵੀ ਸੁਰੱਖਿਅਤ ਅਤੇ ਤੇਜ਼ ਹੋ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦਰਖਤ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਪਿਓ ਧੀ ਦੀ ਮੌਤ ਅਗਲੀ ਖ਼ਬਰ ਸੋਨਾ ਖ਼ਰੀਦਣ ਤੋਂ ਬਚਣ ਦੀ ਮੇਰੀ ਅਪੀਲ ਦੇ ਸਮਰਥਨ ਲਈ ਦੇਸ਼ ਦੇ ਹਰ ਨਾਗਰਿਕ ਦਾ ਧੰਨਵਾਦ - ਪ੍ਰਧਾਨ ਮੰਤਰੀ
Ad Position 24