16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਿਜਲੀ ਨਾ ਆਉਣ ਨੂੰ ਲੈ ਕੇ ਕਈ ਪਿੰਡਾਂ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਕੱਥੂ ਨੰਗਲ 'ਤੇ ਲਗਾਇਆ ਧਰਨਾ

ਤਪਾ ਮੰਡੀ (ਬਰਨਾਲਾ), 28 ਜੂਨ (ਵਿਜੇ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਉਗਰਾਹਾਂ ਜਥੇਬੰਦੀ ਵਲੋਂ ਸਰਕਾਰ ਵਲੋਂ ਝੋਨੇ ਦੀ ਫ਼ਸਲ ਲਈ ਬਿਜਲੀ ਸਪਲਾਈ ਨਾਂ ਮਿਲਣ ਕਾਰਨ ਕਿਸਾਨਾਂ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਤਪਾ ਮੰਡੀ (ਬਰਨਾਲਾ), 28 ਜੂਨ (ਵਿਜੇ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਉਗਰਾਹਾਂ ਜਥੇਬੰਦੀ ਵਲੋਂ ਸਰਕਾਰ ਵਲੋਂ ਝੋਨੇ ਦੀ ਫ਼ਸਲ ਲਈ ਬਿਜਲੀ ਸਪਲਾਈ ਨਾਂ ਮਿਲਣ ਕਾਰਨ ਕਿਸਾਨਾਂ ਵਲੋਂ ਰਾਸ਼ਟਰੀ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਅੱਠ ਘੰਟਿਆਂ ਦੀ ਥਾਂ ਤੇ ਤਿੰਨ ਚਾਰ ਘੰਟੇ ਹੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਸੋਕਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵਲੋਂ ਕਿਸਾਨਾਂ ਨੂੰ ਆਪਣੇ ਚੋਣ ਵਾਅਦੇ ਮੁਤਾਬਕ ਅੱਠ ਘੰਟੇ ਬਿਜਲੀ ਸਪਲਾਈ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਵਿਦੇਸ਼ ਮੰਤਰਾਲੇ ਵਲੋਂ ਐਡਵਾਇਜ਼ਰੀ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਬਣਾਉਣ ਦਾ ਐਲਾਨ
Ad Position 24