16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਨੰਗਲ ਵੰਝਾਵਾਲਾ ਦੇ 23 ਸਾਲਾਂ ਨੌਜਵਾਨ ਗੁਰਸੇਵਕ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਹੋਈ ਦਰਦਨਾਕ ਮੌਤ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਰੋਜ਼ੀ ਰੋਟੀ ਖਾਤਿਰ ਵਿਦੇਸ਼ ਗਏ ਅਜਨਾਲਾ ਨੇੜਲੇ ਪਿੰਡ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਰੋਜ਼ੀ ਰੋਟੀ ਖਾਤਿਰ ਵਿਦੇਸ਼ ਗਏ ਅਜਨਾਲਾ ਨੇੜਲੇ ਪਿੰਡ ਨੰਗਲ ਵੰਝਾਵਾਲਾ ਦੇ 23 ਸਾਲਾਂ ਨੌਜਵਾਨ ਗੁਰਸੇਵਕ ਸਿੰਘ ਦੀ ਬੀਤੀ ਸ਼ਾਮ ਸਲੋਵਾਕੀਆ ਵਿਖੇ ਅਚਾਨਕ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਨੌਜਵਾਨ ਗੁਰਸੇਵਕ ਸਿੰਘ ਦੇ ਪਿਤਾ ਸਰਤਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ ਕਰੀਬ 8 ਮਹੀਨੇ ਪਹਿਲਾਂ ਆਪਣੇ ਅਤੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਵਰਕ ਵੀਜ਼ੇ ’ਤੇ ਸਲੋਵਾਕੀਆ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਉਮੀਦ ਸੀ ਕਿ ਪੁੱਤਰ ਵਿਦੇਸ਼ ਵਿਚ ਮਿਹਨਤ ਕਰਕੇ ਘਰ ਦੀ ਆਰਥਿਕ ਹਾਲਤ ਮਜ਼ਬੂਤ ਕਰੇਗਾ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।

ਸਰਤਾਜ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਸ਼ਾਮ ਸਾਨੂੰ ਵਿਦੇਸ਼ ਤੋਂ ਸੂਚਨਾ ਮਿਲੀ ਸੀ ਕਿ ਗੁਰਸੇਵਕ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ ਅਤੇ ਘਰ ਦਾ ਮਾਹੌਲ ਗਮਗੀਨ ਹੋ ਗਿਆ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲ ਅਪੀਲ ਕੀਤੀ ਹੈ ਕਿ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਆਖ਼ਰੀ ਦਰਸ਼ਨ ਕਰ ਸਕੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਉਸਦਾ ਹੁਕਮ ਹਰ ਸਿੱਖ ਨੂੰ ਮੰਨਣਾ ਚਾਹੀਦਾ- ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਅਗਲੀ ਖ਼ਬਰ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਵਿਦੇਸ਼ ਮੰਤਰਾਲੇ ਵਲੋਂ ਐਡਵਾਇਜ਼ਰੀ ਜਾਰੀ
Ad Position 24