16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਾਬਕਾ ਅਕਾਲੀ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਲ

ਇਆਲੀ/ਥਰੀਕੇ (ਲੁਧਿਆਣਾ), 28 ਜੂਨ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਇਆਲੀ/ਥਰੀਕੇ (ਲੁਧਿਆਣਾ), 28 ਜੂਨ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਜੋ ਵਿਧਾਇਕ ਇਆਲੀ ਦੇ ਨਜ਼ਦੀਕੀ ਸਾਥੀ ਵੀ ਸਨ ਅੱਜ 'ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਲਕਾ ਗਿੱਲ ਦੇ ਬਾੜੇਵਾਲ ਸਿੱਧਵਾ ਨਹਿਰ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਰੱਖੇ ਇਕ ਸਮਾਗਮ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ ਸਮੇਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਤੋਂ ਪਹੁੰਚੀ ਹਾਈਕਮਾਡ ਅਤੇ ਸੀਨੀ. ਲੀਡਰਸ਼ਿਪ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਕੀਤਾ ਗਿਆ।

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਕੌਂਸਲਰ ਤੋਂ ਆਪਣਾ ਰਾਜਸੀ ਸਫ਼ਰ ਸ਼ੁਰੂ ਕਰਨ ਤੋਂ ਬਾਅਦ ਉਹ ਹਲਕਾ ਦਾਖਾ ਤੋਂ 2007 ਵਿਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਵਿਧਾਇਕ ਬਣੇ ਅਤੇ 2012 ਵਿਚ ਨਵੇਂ ਬਣੇ ਹਲਕਾ ਗਿੱਲ ਤੋਂ ਦੂਜੀ ਵਾਰ ਪਾਰਟੀ ਟਿਕਟ ਤੇ ਵਿਧਾਇਕ ਬਨਣ ਤੋਂ ਬਾਅਦ ਪਾਰਟੀ ਵਲੋਂ ਉਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆਂ ਗਿਆ। ਪਿਛਲੇਂ ਕੁੱਝ ਸਮੇਂ ਤੋਂ ਪਾਰਟੀ ਨਾਲ ਚੱਲ ਰਹੇ ਮੱਤਭੇਦਾ ਕਾਰਨ ਉਹ ਸਰਗਰਮ ਸਿਆਸਤ ਤੋਂ ਕਿਨਾਰਾਂ ਕਰਕੇ ਘਰ ਬੈਠੇ ਸਨ।

ਉਨ੍ਹਾਂ ਦੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋਣ ਤੇ ਪਾਰਟੀ ਦੇ ਕਰਜ਼ਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਵਿਧਾਇਕ ਇਆਲੀ ਅਤੇ ਹੋਰਨਾ ਵਲੋਂ ਜੀ ਆਇਆਂ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹਲਕਾ ਗਿੱਲ ਵਿਚ ਬਲ ਮਿਲਿਆ ਹੈ। ਸ਼ਿਵਾਲਿਕ ਨੇ ਵੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆਂ ਕਿ ਉਹ ਪੰਥ ਅਤੇ ਪੰਜਾਬ ਦੀ ਸੇਵਾਂ ਨੂੰ ਮੁੱਖ ਰੱਖ ਕੇ ਹੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਬੇਹਤਰੀ ਲਈ ਨਿਰਸਵਾਰਥ ਹੋ ਕੇ ਦਿਨ ਰਾਤ ਮਿਹਨਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਐੱਮ.ਟੀ.ਐੱਮ. ਡੇਰਾਬੱਸੀ ਵਿਖੇ ਤਿੰਨ ਦਿਨਾਂ ਪਲਸ ਪੋਲਿਓ ਮੁਹਿੰਮ ਦਾ ਸ਼ੁਭ ਆਰੰਭ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਕਾਦੀਆਂ ਦਾ ਸੇਵਾਦਾਰ ਐਲਾਨਿਆ
Ad Position 24