16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਐੱਮ.ਟੀ.ਐੱਮ. ਡੇਰਾਬੱਸੀ ਵਿਖੇ ਤਿੰਨ ਦਿਨਾਂ ਪਲਸ ਪੋਲਿਓ ਮੁਹਿੰਮ ਦਾ ਸ਼ੁਭ ਆਰੰਭ

ਡੇਰਾਬੱਸੀ, 28 ਜੂਨ- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਡੇਰਾਬੱਸੀ, 28 ਜੂਨ- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਤਵਾਰ ਨੂੰ ਐੱਮ.ਟੀ.ਐੱਮ. ਡੇਰਾਬੱਸੀ ਵਿਖੇ ਤਿੰਨ ਦਿਨਾਂ ਨੈਸ਼ਨਲ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਿੰਦਰ ਸਿੰਘ ਨੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦਾ ਆਰੰਭ ਕੀਤਾ। ਡਾ. ਧਰਮਿੰਦਰ ਸਿੰਘ ਨੇ ਕਿਹਾ ਕਿ ਪੋਲਿਓ ਵਰਗੀ ਗੰਭੀਰ ਅਤੇ ਅਪਾਹਜਤਾ ਪੈਦਾ ਕਰਨ ਵਾਲੀ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਮਾਪੇ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਲਾਜ਼ਮੀ ਤੌਰ ’ਤੇ ਪੋਲਿਓ ਬੂੰਦਾਂ ਪਿਲਾਈਆਂ ਜਾਣ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਮੁਹਿੰਮ ਤਹਿਤ ਪਹਿਲੇ ਦਿਨ ਵੱਖ-ਵੱਖ ਪੋਲਿਓ ਬੂਥਾਂ ’ਤੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ। ਜਦਕਿ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣਗੀਆਂ, ਜੋ ਕਿਸੇ ਕਾਰਨ ਬੂਥ ’ਤੇ ਨਹੀਂ ਪਹੁੰਚ ਸਕੇ। ਐੱਸ.ਐੱਮ.ਓ. ਨੇ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਵਲੋਂ ਨਰਸਿੰਗ ਵਿਦਿਆਰਥੀਆਂ ਅਤੇ ਸਿਹਤ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਝੁੱਗੀ-ਝੌਂਪੜੀਆਂ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣਗੀਆਂ।

ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਮੁਹਿੰਮ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਕਾਰਤੋਂ ਇਲਾਵਾ ਸੀ.ਡੀ.ਈ. ਰਜਿੰਦਰ ਸਿੰਘ, ਗੁਰਜੀਤ ਸਿੰਘ ਐੱਮ.ਆਈ., ਸਰਬਜੀਤ ਸਿੰਘ, ਰਵਨੀਤ ਕੌਰ, ਜਸਮਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਬਿਜਲੀ ਗਰਿੰਡ ਧੌਲਾ ਦਾ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਗਲੀ ਖ਼ਬਰ ਸਾਬਕਾ ਅਕਾਲੀ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਲ
Ad Position 24