16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਕੀਤਾ ਹਾਊਸ ਅਰੈਸਟ

ਅੰਮ੍ਰਿਤਸਰ, 28 ਜੂਨ- ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਪ੍ਰੈਸ ਨੋਟ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਅੰਮ੍ਰਿਤਸਰ, 28 ਜੂਨ- ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਪ੍ਰੈਸ ਨੋਟ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਹਲਕਾ ਕਾਦੀਆਂ ਦੇ ਦੌਰੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੂੰ ਪੰਜਾਬ ਪੁਲਿਸ ਵਲੋਂ ਕਥਿਤ ਤੌਰ 'ਤੇ ਹਾਊਸ ਅਰੈਸਟ ਕਰ ਲਿਆ ਗਿਆ। ਪ੍ਰੈਸ ਨੋਟ ਅਨੁਸਾਰ ਭਾਈ ਸੁਖਦੇਵ ਸਿੰਘ ਕਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਚ ਵਧ ਰਹੇ ਨਸ਼ਿਆਂ, ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਨੂੰ ਐਨ. ਐਸ. ਏ. ਖ਼ਤਮ ਹੋਣ ਦੇ ਬਾਵਜੂਦ ਵੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਰੱਖਣ, ਘਰ-ਘਰ ਰੋਜ਼ਗਾਰ ਦੇ ਵਾਅਦਿਆਂ, ਨੌਜਵਾਨਾਂ 'ਤੇ ਦਰਜ ਨਾਜਾਇਜ਼ ਪਰਚਿਆਂ, ਵਿਕਾਸ ਕਾਰਜਾਂ ਦੀ ਹਕੀਕਤ ਅਤੇ ਹੋਰ ਪੰਜਾਬ ਪੱਖੀ ਮੁੱਦਿਆਂ ਬਾਰੇ ਸਵਾਲ ਪੁੱਛੇ ਜਾਣੇ ਸਨ।

ਪਰ ਸਵਾਲਾਂ ਦਾ ਸਾਹਮਣਾਂ ਕਰਨ ਦੀ ਬਜਾਏ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰਾਂ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਨਾਂ ਕਿ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਪੁਲਿਸ ਦੇ ਜ਼ਰੀਏ ਦਬਾਉਣਾ ਚਾਹੀਦਾ ਹੈ। ਜੇਕਰ ਸਰਕਾਰ ਆਪਣੇ ਕੰਮਾਂ ਨੂੰ ਲੈ ਕੇ ਭਰੋਸੇ ਵਿੱਚ ਹੈ ਤਾਂ ਉਸ ਨੂੰ ਆਲੋਚਨਾ ਜਾਂ ਸਵਾਲਾਂ ਤੋਂ ਡਰਨ ਦੀ ਲੋੜ ਨਹੀਂ ਹੋਣੀ ਚਾਹੀਦੀ। ਪਾਰਟੀ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਹਨ, ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਅਨੇਕਾਂ ਨੌਜਵਾਨ ਆਪਣੇ ਆਪ ਨੂੰ ਝੂਠੇ ਜਾਂ ਨਾਜਾਇਜ਼ ਪਰਚਿਆਂ ਦਾ ਸ਼ਿਕਾਰ ਦੱਸ ਰਹੇ ਹਨ। ਇਨ੍ਹਾਂ ਗੰਭੀਰ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਰੋਕਣ ਵਿਚ ਆਪਣੀ ਤਾਕਤ ਲਗਾ ਰਹੀ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ਼ਤਿਹਾਰਾਂ ਅਤੇ ਭਾਸ਼ਣਾਂ ਨਾਲ ਨਹੀਂ, ਸਗੋਂ ਜ਼ਮੀਨੀ ਹਕੀਕਤ ਅਤੇ ਜਵਾਬਦੇਹੀ ਨਾਲ ਸੰਤੁਸ਼ਟ ਹੋਣਗੇ। ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਦਾ ਪੂਰਾ ਸੰਵਿਧਾਨਕ ਅਤੇ ਲੋਕਤੰਤਰੀ ਹੱਕ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਦਬਾਇਆ ਨਹੀਂ ਜਾ ਸਕਦਾ। ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਪੰਜਾਬ ਦੇ ਅਸਲ ਮੁੱਦਿਆਂ ਦਾ ਹੱਲ ਕਰੇ, ਲੋਕਾਂ ਦੇ ਸਵਾਲਾਂ ਦੇ ਜਵਾਬ ਦੇਵੇ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੇ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਹੋਇਆ ਬੇਹਾਲ, ਸੂਬੇ ’ਚ ਬਿਜਲੀ ਦੀ ਮੰਗ 16844 ਮੈਗਾਵਾਟ ਤੋਂ ਟੱਪੀ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਨੂੰ ਲੈ ਕੇ ਬੀ.ਕੇ.ਯੂ ਉਗਰਾਹਾਂ ਵਲੋਂ ਬਿਜਲੀ ਬੋਰਡ ਦੇ ਗਰਿਡ ਅੱਗੇ ਦਿੱਤਾ ਰੋਸ ਧਰਨਾ
Ad Position 24