16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਨਾਨਕਪੁਰਾ ਦੇ ਬੱਸ ਸਟੈਂਡ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਉਦਘਾਟਨ

ਸੰਗਰੂਰ, 28 ਜੂਨ (ਧੀਰਜ ਪਸੋਰੀਆ)- ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਸੰਗਰੂਰ, 28 ਜੂਨ (ਧੀਰਜ ਪਸੋਰੀਆ)- ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ। ਇਹ ਬੱਸ ਸਟੈਂਡ ਕਰੀਬ 6.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੱਸ ਸਟੈਂਡ ਪਿੰਡ ਦੇ ਲੋਕਾਂ, ਖ਼ਾਸ ਕਰਕੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

ਭਰਾਜ ਨੇ ਕਿਹਾ ਕਿ ਹਲਕਾ ਸੰਗਰੂਰ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਹਿੱਤ ਦੇ ਹੋਰ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿਚ ਬਰਾਬਰ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਵਰਗ ਨੂੰ ਸੁਵਿਧਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵਸਨੀਕਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸਟੈਂਡ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਦੇ ਤਿਆਰ ਹੋਣ ਨਾਲ ਯਾਤਰੀਆਂ ਨੂੰ ਮੌਸਮੀ ਤਕਲੀਫਾਂ ਤੋਂ ਵੀ ਰਾਹਤ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ਸਪਲਾਈ ਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬਿਜਲੀ ਗਰਿੱਡ ਮੂਹਰੇ ਦਿੱਤਾ ਧਰਨਾ ਅਗਲੀ ਖ਼ਬਰ ਪਾਵਰਕਾਮ ਹੋਇਆ ਬੇਹਾਲ, ਸੂਬੇ ’ਚ ਬਿਜਲੀ ਦੀ ਮੰਗ 16844 ਮੈਗਾਵਾਟ ਤੋਂ ਟੱਪੀ
Ad Position 24