16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

ਕਪੂਰਥਲਾ, 28 ਜੂਨ (ਸਡਾਨਾ)- ਅੱਜ ਦੁਪਹਿਰ ਕਰੀਬ 3 ਵਜੇ ਦਿਨ ਦਿਹਾੜੇ ਮੁਹੱਲਾ ਲਾਹੌਰੀ ਗੇਟ ਵਿਖੇ 5-6 ਹਮਲਾਵਰਾਂ ਵਲੋਂ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਕਪੂਰਥਲਾ, 28 ਜੂਨ (ਸਡਾਨਾ)- ਅੱਜ ਦੁਪਹਿਰ ਕਰੀਬ 3 ਵਜੇ ਦਿਨ ਦਿਹਾੜੇ ਮੁਹੱਲਾ ਲਾਹੌਰੀ ਗੇਟ ਵਿਖੇ 5-6 ਹਮਲਾਵਰਾਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਜਤਿੰਦਰ ਉਰਫ਼ ਧਨੀਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਮੌਜੂਦ ਕੁੱਝ ਲੋਕਾਂ ਵਲੋਂ ਗੰਭੀਰ ਜ਼ਖ਼ਮੀ ਹਾਲਤ ਵਿਚ ਜਤਿੰਦਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਨੇ ਦਮ ਤੋੜ ਦਿੱਤਾ। ਪ੍ਰਾਪਤ ਵੇਰਵੇ ਅਨੁਸਾਰ ਮਿ੍ਤਕ ਜਤਿੰਦਰ ਉਰਫ਼ ਧਨੀਆ ਆਪਣੇ ਇਕ ਸਾਥੀ ਦੇ ਨਾਲ ਮੁਹੱਲਾ ਲਾਹੌਰੀ ਗੇਟ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਧਾਰਮਿਕ ਸਥਾਨ ਦੇ ਨੇੜੇ 5-6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸਦੀ ਹਸਪਤਾਲ ਵਿਖੇ ਪਹੁੰਚ ਕੇ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ, ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਜਿਨ੍ਹਾਂ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿਖੇ ਵਿਰਲਾਪ ਕਰਦੀਆਂ ਮਿ੍ਤਕ ਦੀਆਂ ਭੈਣਾਂ ਨੇ ਸ਼ਹਿਰ ਦੇ ਹੀ ਕੁਝ ਵਿਅਕਤੀਆਂ 'ਤੇ ਉਨ੍ਹਾਂ ਦੇ ਭਰਾ ਜਤਿੰਦਰ ਨੂੰ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਦਾ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ।

ਮੌਕੇ 'ਤੇ ਪਹੁੰਚੇ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕੇਸ ਰਜਿਸਟਰਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ 5-6 ਹਮਲਾਵਰਾਂ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ ਵਿਚੋਂ ਤਿੰਨ ਦੀ ਸ਼ਨਾਖ਼ਤ ਪੁਲਿਸ ਨੇ ਕਰ ਲਈ ਹੈ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਲਈ ਭੇਜ ਦਿੱਤੀਆ ਗਈਆਂ ਹਨ। ਇਸ ਮੌਕੇ ਡਿਊਟੀ ਡਾਕਟਰ ਵੰਦਨਾ ਨੇ ਦੱਸਿਆ ਕਿ ਕਰੀਬ ਪੌਣੇ 4 ਵਜੇ ਜ਼ਖ਼ਮੀ ਹਾਲਤ ਵਿਚ ਜਤਿੰਦਰ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਅਸੀਂ ਉਸ ਦਾ ਇਲਾਜ ਆਰੰਭ ਕੀਤਾ, ਪਰ ਤੇਜ਼ਧਾਰ ਹਥਿਆਰਾਂ ਨਾਲ ਲੱਗੀਆਂ ਸੱਟਾਂ ਕਾਰਨ ਖ਼ੂਨ ਜ਼ਿਆਦਾ ਵਹਿ ਚੁੱਕਾ ਸੀ ਅਤੇ ਕੁੱਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਮੈਡੀਕਲ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਮੋਟਰਾਂ ਦੀ ਬਿਜਲੀ ਸਪਲਾਈ ਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬਿਜਲੀ ਗਰਿੱਡ ਮੂਹਰੇ ਦਿੱਤਾ ਧਰਨਾ
Ad Position 24