15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਕਜ ਕ੍ਰਿਪਾਲ ਵਲੋਂ ਥਾਣੇ ਦਾ ਘਿਰਾਓ ਕਰਨ ਦਾ ਐਲਾਨ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)- ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਗੜ੍ਹਸ਼ੰਕਰ ਸ਼ਹਿਰ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)- ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਗੜ੍ਹਸ਼ੰਕਰ ਸ਼ਹਿਰ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਸੋਮਵਾਰ ਨੂੰ ਸਵੇਰੇ 11 ਵਜੇ ਪੁਲਿਸ ਸਟੇਸ਼ਨ ਦਾ ਘਿਰਾਓ ਕਰਨ ਦਾ ਐਲਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ 100 ਤੋਂ ਵੱਧ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆ ਹਨ।

ਪੁਲਿਸ ਨੇ ਕਿਸੇ ਇਕ ਚੋਰੀ ਸਬੰਧੀ ਐੱਫ.ਆਈ.ਆਰ ਦਰਜ ਕਰਨੀ ਤਾਂ ਦੂਰ ਮੌਕਾ ਦੇਖਣ ਦਾ ਵੀ ਕਸ਼ਟ ਨਹੀਂ ਕੀਤਾ। ਪੰਕਜ ਕਿ੍ਪਾਲ ਨੇ ਕਿਹਾ ਕਿ ਇਸ ਸਮੇਂ ਦੁਕਾਨਦਾਰ ਮੰਦੀ ਦੇ ਦੌਰ ਵਿਚ ਗੁਜ਼ਰ ਰਿਹਾ ਹੈ ਪਰ ਦੁਕਾਨਦਾਰਾਂ ਦੀ ਕੋਈ ਸੁਣਨ ਵਾਲਾ ਨਹੀਂ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਪੁਲਿਸ ਨੇ ਸੋਮਵਾਰ 11 ਵਜੇ ਤੱਕ ਏ.ਸੀ. ਦੀਆਂ ਪਾਈਪਾਂ ਕੱਟਣ ਵਾਲੇ ਅਸਲ ਚੋਰ ਨਾ ਫੜ੍ਹੇ ਤਾਂ ਸੋਮਵਾਰ 29 ਜੂਨ ਸਵੇਰੇ 11 ਵਜੇ ਦੁਕਾਨਦਾਰਾਂ ਨੂੰ ਲੈ ਕੇ ਪੁਲਿਸ ਥਾਣੇ ਦਾ ਘਿਰਾਓ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮਹਿਲਾ T20 ਵਿਸ਼ਵ ਕੱਪ: ਆਸਟ੍ਰੇਲੀਆ ਤੋਂ 6 ਵਿਕਟਾਂ ਦੀ ਹਾਰ ਤੋਂ ਬਾਅਦ ਭਾਰਤ ਬਾਹਰ ਅਗਲੀ ਖ਼ਬਰ ਪੁਲਿਸ ਵਲੋਂ ਸ਼ਹਿਰ ਦੇ ਹੋਟਲਾਂ ਅਤੇ ਝੁੱਗੀਆਂ ਝੋਪੜੀਆਂ ਦੀ ਚੈਕਿੰਗ ਕੀਤੀ ਗਈ
Ad Position 24