14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੇ ਪੰਜ ਗੰਭੀਰ ਜ਼ਖਮੀ

ਕਿਸ਼ਨਗੜ੍ਹ, (ਜਲੰਧਰ), 29 ਜੂਨ (ਹੁਸਨ ਲਾਲ)- ਜਲੰਧਰ- ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ, ਡੀ.ਏ.ਵੀ. ਯੂਨੀਵਰਸਿਟੀ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਦੂਸਰੀ ਕਾਰ....

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਕਿਸ਼ਨਗੜ੍ਹ, (ਜਲੰਧਰ), 29 ਜੂਨ (ਹੁਸਨ ਲਾਲ)- ਜਲੰਧਰ- ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ, ਡੀ.ਏ.ਵੀ. ਯੂਨੀਵਰਸਿਟੀ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਦੂਸਰੀ ਕਾਰ ਸਵਾਰ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਦੇ ਅਨੁਸਾਰ ਇਕ ਬਲੀਨੋ ਕਾਰ, ਜਿਸ ਵਿਚ ਕਾਰ ਚਾਲਕ ਦੋ ਔਰਤਾਂ ਤੇ ਇਕ ਬੱਚਾ ਸਵਾਰ ਹੋ ਕੇ ਪਠਾਨਕੋਟ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਕਿਸ਼ਨਗੜ੍ਹ ਚੌਂਕ ਤੋਂ ਡੀ.ਏ.ਵੀ. ਯੂਨੀਵਰਸਿਟੀ ਵਿਚਕਾਰ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਜਲੰਧਰ ਵਲੋਂ ਭੋਗਪੁਰ ਵੱਲ ਨੂੰ ਆ ਰਹੀ ਇਕ ਕਰੇਟਾ ਕਾਰ ਵਿਚ ਜਾ ਵੱਜੀ। ਇਸ ਹਾਦਸੇ ਵਿਚ ਬਲੀਨੋ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਕਰੇਟਾ ਕਾਰ ਸਵਾਰ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਸ.ਐਸ. ਐਫ਼. ਦੀ ਟੀਮ ਵਲੋਂ ਮੌਕੇ ’ਤੇ ਪਹੁੰਚ ਕੇ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਧਰਮ ਦੇ ਮਾਮਲੇ ’ਚ ਦਿੱਤਾ ਦਖ਼ਲ- ਗਿਆਨੀ ਗੜਗੱਜ ਅਗਲੀ ਖ਼ਬਰ ਅਸੀਂ ਜਥੇਦਾਰ ਅੱਗੇ ਪੇਸ਼ ਹੋ ਕੇ ਰਖਾਂਗੇ ਆਪਣਾ ਪੱਖ- ਵਿਧਾਇਕ ਗੁਰਦਿੱਤ ਸਿੰਘ
Ad Position 24