14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਰਕਾਰ ਨੇ ਧਰਮ ਦੇ ਮਾਮਲੇ ’ਚ ਦਿੱਤਾ ਦਖ਼ਲ- ਗਿਆਨੀ ਗੜਗੱਜ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ....

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਵਲੋਂ 15 ਜੂਨ ਨੂੰ ਆਦੇਸ਼ ਜਾਰੀ ਕਰਕੇ ਤਲਬ ਕੀਤੇ ਗਏ ਪੰਜਾਬ ਵਜ਼ਾਰਤ ਦੇ 92 ਦੇ ਕਰੀਬ ਸਿੱਖ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਆਪਣਾ ਪੱਖ ਰੱਖਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਐਲਾਨ ਕੀਤਾ ਗਿਆ ਸੀ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਉਨ੍ਹਾਂ ਦੀ ਪਾਰਟੀ ਦੇ ਸਿੱਖ ਮੰਤਰੀ ਅਤੇ ਵਿਧਾਇਕ ਸਿੰਘ ਸਾਹਿਬਾਨ ਸਨਮੁੱਖ ਆਪਣਾ ਪੱਖ ਰੱਖਣ ਲਈ ਜਾਣਗੇ। ਜਦੋਂ ਕਿ ਕਾਂਗਰਸ ਅਤੇ ਅਕਾਲੀ ਦਲ ਨਾਲ ਸੰਬੰਧਿਤ ਵਿਧਾਇਕ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ 29 ਜੂਨ ਨੂੰ ਆਪਣਾ ਪੱਖ ਰੱਖਣ ਲਈ ਜਾਣਗੇ।

ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕਰਕੇ ਪੰਜ ਗੈਰ ਸਿੱਖ ਮੰਤਰੀਆਂ ਤੋਂ ਵੀ ਲਿਖਤੀ ਤੌਰ ’ਤੇ ਇਸ ਐਕਟ ਸੰਬੰਧੀ ਸਪੱਸ਼ਟੀਕਰਨ ਮੰਗੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਥਾਂ ਘੱਟ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਵੱਡੀ ਗਿਣਤੀ ਵਿਚ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਜਣ ਕਰਕੇ ਉਨ੍ਹਾਂ ਨਾਲ ਗੱਲਬਾਤ ਲਈ ਕਿਸੇ ਹੋਰ ਵੱਖਰੀ ਜਗ੍ਹਾ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮਝਿਆ ਜਾਂਦਾ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ। ਦੱਸਣ ਯੋਗ ਹੈ ਕਿ ਸਿੰਘ ਸਾਹਿਬਾਨ ਵਲੋਂ ਸਿੱਖ ਮੰਤਰੀਆਂ ਵਿਧਾਇਕਾਂ ਅਤੇ ਸਪੀਕਰ ਨੂੰ ਤਾਂ ਅੱਜ ਲਈ ਤਲਬ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਿਕਾਰ ਸੋਧ ਐਕਟ ਮਾਮਲੇ ਵਿਚ ਤਲਬ ਨਹੀਂ ਸੀ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੇ ਧਰਮ ਦੇ ਮਾਮਲੇ ’ਚ ਦਖ਼ਲ ਦਿੱਤਾ ਹੈ। ਅੱਜ ਖੁੱਲ੍ਹੇ ਮਾਹੌਲ ਦੇ ਵਿਚ ਸਾਰਾ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ ਖਹਿਰਾ ਅਤੇ ਬਾਜਵਾ ਅਗਲੀ ਖ਼ਬਰ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੇ ਪੰਜ ਗੰਭੀਰ ਜ਼ਖਮੀ
Ad Position 24