14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪ੍ਰਵਾਸੀ ਨੇ ਹੀ ਕੀਤਾ ਪ੍ਰਵਾਸੀ ਮਜ਼ਦੂਰ ਦਾ ਕਤਲ

ਜਗਰਾਉਂ (ਲੁਧਿਆਣਾ), 29 ਜੂਨ (ਕੁਲਦੀਪ ਸਿੰਘ ਲੋਹਟ)- ਜਗਰਾਉਂ ਇਲਾਕੇ ਦੇ ਪਿੰਡ ਕੁਲਾਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਜਗਰਾਉਂ (ਲੁਧਿਆਣਾ), 29 ਜੂਨ (ਕੁਲਦੀਪ ਸਿੰਘ ਲੋਹਟ)- ਜਗਰਾਉਂ ਇਲਾਕੇ ਦੇ ਪਿੰਡ ਕੁਲਾਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਪਸੀ ਰੰਜਿਸ਼ ਦੇ ਚਲਦਿਆਂ ਇਕ ਪਰਵਾਸੀ ਮਜ਼ਦੂਰ ਨੇ ਹੀ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵੈਜ਼ਨਾਥ ਯਾਦਵ (ਉਮਰ ਕਰੀਬ 50 ਸਾਲ) ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪਿੰਡ ਲੱਛਮੀਪੁਰ ਬਿਲਾਹੀ ਦਾ ਵਸਨੀਕ ਸੀ ਅਤੇ ਪਿਛਲੇ ਲਗਭਗ 22 ਸਾਲਾਂ ਤੋਂ ਪਰਦੀਪ ਸਿੰਘ ਪੁੱਤਰ ਮੁਹਿੰਦਰ ਸਿੰਘ ਵਾਸੀ ਕੁਲਾਰ ਦੀ ਮੋਟਰ ’ਤੇ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਦੋਸ਼ੀ ਚਕਲੇਸ਼ ਯਾਦਵ ਨੇ ਕਿਸੇ ਸਮੇਂ ਮ੍ਰਿਤਕ ਵੈਜ਼ਨਾਥ ਯਾਦਵ ਦਾ ਸਾਈਕਲ ਵੇਚ ਦਿੱਤਾ ਸੀ।

ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਕਾਫ਼ੀ ਸਮੇਂ ਤੋਂ ਤਣਾਅ ਅਤੇ ਨਾਰਾਜ਼ਗੀ ਚੱਲ ਰਹੀ ਸੀ। ਇਹ ਵਿਵਾਦ ਹੌਲੀ-ਹੌਲੀ ਵੱਡੇ ਟਕਰਾਅ ਵਿਚ ਤਬਦੀਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਦੇ ਚਲਦਿਆਂ ਚਕਲੇਸ਼ ਯਾਦਵ ਨੇ ਵੈਜ਼ਨਾਥ ਯਾਦਵ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਘਾਤਕ ਸੀ ਕਿ ਵੈਜ਼ਨਾਥ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਾਤਲ ਤੇ ਮ੍ਰਿਤਕ ਦੋਵੇਂ ਇਕੋ ਪਿੰਡ ਦੇ ਦੱਸੇ ਜਾ ਰਹੇ ਹਨ। ਚੌਕੀਮਾਨ ਪੁਲਿਸ ਠਾਣੇਦਾਰ ਸੁਖਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਵਿੰਦਰ ਸਿੰਘ ਦਾ ਕਹਿਣਾਂ ਹੈ ਕਿ ਕਤਲ ਦੇ ਕਾਰਨਾਂ ਅਤੇ ਘਟਨਾ ਦੇ ਸੂਖਭ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਤਿਕਾਰ ਐਕਟ ਸਬੰਧੀ ਕਾਰਵਾਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰੰਭ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ
Ad Position 24