14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਇਕ ਕਾਬੂ

ਡੇਰਾ ਬਾਬਾ ਨਾਨਕ, 29 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਵਿਦੇਸ਼ੀ ਪਿਸਤੌਲ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਡੇਰਾ ਬਾਬਾ ਨਾਨਕ, 29 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਬਿੱਲੀ ਪੁੱਤਰ ਗੁਰਦੀਪ ਸਿੰਘ ਵਾਸੀ ਕਾਹਲਾਂਵਾਲੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਇਕ ਵਿਦੇਸ਼ੀ ਪਿਸਤੌਲ ਗਲੋਕ 30 ਬੋਰ ਪੀ ਐਕਸ 5, ਇੱਕ ਮੈਗਜ਼ੀਨ, 5 ਜਿੰਦਾ ਰੋਂਦ ਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਵਿਅਕਤੀ ਦੇ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸਤਿਕਾਰ ਐਕਟ ਸਬੰਧੀ ਕਾਰਵਾਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰੰਭ
Ad Position 24