14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਜਲੰਧਰ ਵਿਚ ਦੁਆਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਘੇਰਿਆ ਪੀ.ਐਸ.ਪੀ.ਸੀ.ਐਲ ਦਫ਼ਤਰ

ਜਲੰਧਰ, 29 ਜੂਨ (ਦਵਿੰਦਰ)- ਜਲੰਧਰ ਵਿਚ ਦੁਆਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੀ.ਐਸ.ਪੀ.ਸੀ.ਐਲ ਦਫ਼ਤਰ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਜਲੰਧਰ, 29 ਜੂਨ (ਦਵਿੰਦਰ)- ਜਲੰਧਰ ਵਿਚ ਦੁਆਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੀ.ਐਸ.ਪੀ.ਸੀ.ਐਲ ਦਫ਼ਤਰ ਘੇਰਿਆ। ਗੱਲਬਾਤ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਫਸਲ ਦਾ ਸਮਾਂ ਆ ਗਿਆ ਹੈ ਪਰ ਉਸ ਤੋਂ ਪਹਿਲਾਂ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਵਿਚ ਬਿਜਲੀ ਨਾ ਹੋਣੀ ਅਤੇ ਲਗਾਤਾਰ ਕੱਟ ਲੱਗਣ ਦੇ ਨਾਲ ਕਿਸਾਨਾਂ ਦੇ ਖੇਤਾਂ ਨੂੰ ਟਾਈਮ ਸਿਰ ਪਾਣੀ ਨਹੀਂ ਪਹੁੰਚ ਰਿਹਾ ਅਤੇ ਹੋਰ ਕੰਮਾਂ ਨੂੰ ਲੈ ਕੇ ਕਾਫੀ ਦੇਰੀ ਹੋ ਰਹੀ ਹੈ। ਜਿਸ ਨੂੰ ਲੈ ਕੇ ਅੱਜ ਦੁਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ।

ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਹਿੰਦੀ ਸੀ ਕਿ ਪੰਜਾਬ ਦੇ ਵਿਚ ਕਦੇ ਵੀ ਕੱਟ ਨਹੀਂ ਲੱਗਣਗੇ ਪਰ ਹੁਣ ਜਦੋਂ ਝੋਨੇ ਦੀ ਫ਼ਸਲ ਦਾ ਸਮਾਂ ਹੈ ਉਦੋਂ ਲਗਾਤਾਰ ਕਿਸਾਨਾਂ ਨੂੰ ਆਮ ਲੋਕਾਂ ਨੂੰ ਪਾਵਰ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਅਸੀਂ ਧਰਨੇ ਦੇ ਉੱਪਰ ਬੈਠੇ ਹਾਂ ਤਾਂ ਉਦੋਂ ਹਰ ਪਾਸੇ ਲਾਈਟ ਆ ਗਈ ਹੈ ਪਰ ਜਦੋਂ ਤੱਕ ਅਸੀਂ ਧਰਨੇ ਤੇ ਨਹੀਂ ਬੈਠੇ ਸੀ ਉਦੋਂ ਤੱਕ ਸਾਨੂੰ ਪਾਵਰਕੱਟਾ ਦਾ ਨੁਕਸਾਨ ਝੱਲਣਾ ਪੈ ਰਿਹਾ ਸੀ। ਉੱਥੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇਸਦਾ ਪੱਕਾ ਪ੍ਰਬੰਧ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨ ਵੱਡਾ ਸੰਘਰਸ਼ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ 'ਚ ਮੁਲੱਬਸ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀ.ਆਈ.ਜੀ. ਚਾਹਲ ਅਗਲੀ ਖ਼ਬਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਕੀਤਾ ਗਿਆ ਵਿਰੋਧ ਪ੍ਰਦਰਸ਼ਨ
Ad Position 24