14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ 'ਚ ਮੁਲੱਬਸ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀ.ਆਈ.ਜੀ. ਚਾਹਲ

ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ)- ਕੁਲਦੀਪ ਸਿੰਘ ਚਾਹਲ ਡੀ.ਆਈ.ਜੀ. ਪਟਿਆਲਾ ਰੇਂਜ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ)- ਕੁਲਦੀਪ ਸਿੰਘ ਚਾਹਲ ਡੀ.ਆਈ.ਜੀ. ਪਟਿਆਲਾ ਰੇਂਜ ਦੀ ਸੁਪਰਵਿਜ਼ਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ, ਆਪਰੇਸ਼ਨ ਪਰਹਾਰ ਅਤੇ ਕਾਸੋ ਅਭਿਆਨ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਡੀ.ਆਈ.ਜੀ.ਪਟਿਆਲਾ ਰੇਂਜ ਜਨਾਬ ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਸਮੇਂ-ਸਮੇਂ ਸਿਰ ਤਲਾਸ਼ੀ ਅਭਿਆਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਚਾਰ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ, ਅਤੇ ਅਜੇ ਤੱਕ 8 ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ ਅਤੇ ਲਗਾਤਾਰ ਛਾਪੇਮਾਰੀ ਜਾਰੀ ਹੈ। ਉਨ੍ਹਾਂ ਚਿੱਟੇ ਦੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ 'ਚ ਮੁਲੱਬਸ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਦੀ ਨਵੀਂ ਸੈਂਟਰਲ ਚੈਰੀਟੇਬਲ ਪੈਥੋਲੋਜੀ ਲੈਬਾਰਟਰੀ ਦਾ ਉਦਘਾਟਨ ਅਗਲੀ ਖ਼ਬਰ ਜਲੰਧਰ ਵਿਚ ਦੁਆਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਘੇਰਿਆ ਪੀ.ਐਸ.ਪੀ.ਸੀ.ਐਲ ਦਫ਼ਤਰ
Ad Position 24