14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ/ਰੇਸ਼ਮ ਸਿੰਘ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ/ਰੇਸ਼ਮ ਸਿੰਘ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ ਵਲੋਂ ਅੱਜ ਵੱਖ-ਵੱਖ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਵਿਚ ਇਤਰਾਜ਼ਯੋਗ ਮੱਦਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਦੂਰ ਕਰਨ ਦਾ ਆਦੇਸ਼ ਜਾਰੀ ਕੀਤਾ। ਇਸ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਧਾਇਕਾਂ ਤੇ ਮੰਤਰੀਆਂ ਨਾਲ ਜਥੇਦਾਰ ਨੇ ਸਤਿਕਾਰਯੋਗ ਐਕਟ ਵਿਚ ਇਤਰਾਜਯੋਗ ਮੱਦਾਂ ਅਤੇ ਸ਼ਬਦਾਵਲੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਥੇਦਾਰ ਗੜਗੱਜ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਇੱਕ ਦੂਜੇ ਖਿਲਾਫ਼ ਦੂਸ਼ਣਬਾਜੀ ਨਾ ਕਰਨ ਦੀ ਤਾਕੀਦ ਵੀ ਕੀਤੀ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਸਿੱਖ ਭਾਵਨਾਵਾਂ ਅਨੁਸਾਰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਨੂੰ ਦਿੱਤੀ ਸਹਿਮਤੀ। ਪੰਜ ਜੈਕਾਰੇ ਦੇ ਜਵਾਬ ਵਿਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਸੋਧ ਕਰਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਸਹਿਮਤੀ।

ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਨੂੰਨ ਨੂੰ ਹੋਲਡ ਕਰਕੇ ਰੱਖਿਆ ਜਾਵੇ ਅਤੇ ਪੰਥ ਤੇ ਕੰਮਾਂ ਵਿਚ ਸਰਕਾਰ ਕੋਈ ਵੀ ਦਖ਼ਲ ਨਾ ਦੇਵੇ ਅਤੇ 1 ਮਹੀਨੇ ਦੇ ਅੰਦਰ ਕਾਨੂੰਨ ਵਿਚ ਸੋਧ ਕੀਤੀ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਨੇ ਓਠੀਆਂ ਵਿਖੇ ਜਿੰਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਡੇਰਾਬੱਸੀ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਦੀ ਨਵੀਂ ਸੈਂਟਰਲ ਚੈਰੀਟੇਬਲ ਪੈਥੋਲੋਜੀ ਲੈਬਾਰਟਰੀ ਦਾ ਉਦਘਾਟਨ
Ad Position 24