14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ, ਪਤੀ-ਪਤਨੀ ਹਿਰਾਸਤ ਵਿਚ ਲਏ

ਜਲੰਧਰ, 29 ਜੂਨ (ਜਤਿੰਦਰ ਪੰਮੀ)- ਤੇਜ਼ ਮੋਹਨ ਨਗਰ ਇਲਾਕੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਜਲੰਧਰ, 29 ਜੂਨ (ਜਤਿੰਦਰ ਪੰਮੀ)- ਤੇਜ਼ ਮੋਹਨ ਨਗਰ ਇਲਾਕੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੋਨਾ ਵਜੋਂ ਹੋਈ ਹੈ, ਜੋ ਥਾਣਾ ਡਵੀਜ਼ਨ ਨੰਬਰ 5 ਦੇ ਅਧੀਨ ਪੈਂਦੇ ਤੇਜ ਮੋਹਨ ਨਗਰ ਦਾ ਵਸਨੀਕ ਸੀ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ ਉਤੇ ਨਾਲ ਲੱਗਦੀ ਗਲੀ ਵਿਚ ਰਹਿਣ ਵਾਲੇ ਪਤੀ-ਪਤਨੀ ਨੂੰ ਹਿਰਾਸਤ ਵਿਚ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੋਨਾ ਆਪਣੇ ਕੰਮ 'ਤੇ ਗਿਆ ਸੀ, ਪਰ ਬਾਅਦ ਵਿਚ ਉਸ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਹੱਤਿਆ ਹੋਣ ਦਾ ਸ਼ੱਕ ਪ੍ਰਗਟਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।

ਉੱਧਰ, ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੰਥ ਨੇ ਕਦੇ ਵੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ- ਜਥੇਦਾਰ ਗੜਗੱਜ ਅਗਲੀ ਖ਼ਬਰ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ- ਕੁਲਤਾਰ ਸਿੰਘ ਸੰਧਵਾਂ
Ad Position 24