13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਲੁਕਾਈ ਨੂੰ ਅਕਾਲ ਪੁਰਖ ਦੀ ਭਗਤੀ ਲਈ ਪ੍ਰੇਰਿਆ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਆਖਿਆ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਵੱਖ-ਵੱਖ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ।

ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤਰੁਣ ਚੁੱਘ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ਅਗਲੀ ਖ਼ਬਰ ਉਹ ਸਾਨੂੰ ਬੋਲਣ ਨਹੀਂ ਦਿੰਦੇ...ਅਪਮਾਨ ਕਰਦੇ ਹਨ- ਬੀਬੀ ਗਨੀਵ ਕੌਰ
Ad Position 24