13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਿਸਾਨਾਂ ਵਲੋਂ ਬਲਾਕ ਸੁਨਾਮ ਦੇ ਪਿੰਡਾਂ ਵਿਚ ਮੋਟਰਸਾਇਕਲ ਮਾਰਚ ਕੀਤਾ ਗਿਆ

ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਸੁਨਾਮ ਊਧਮ ਸਿੰਘ ਵਾਲਾ, 29 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਲਾਮਵੰਦੀ ਕਰਨ ਦੇ ਮੰਤਵ ਨਾਲ ਸੁਨਾਮ ਬਲਾਕ ਦੇ ਦੋ ਦਰਜਨ ਵੱਖ-ਵੱਖ ਪਿੰਡਾਂ ਵਿਚ ਮੋਟਰਸਾਇਕਲ ਮਾਰਚ ਕੀਤਾ ਗਿਆ। ਇਸ ਸਮੇਂ ਕਿਸਾਨ ਆਗੂਆਂ ਨੇ ਸਰਕਾਰ ਤੋਂ ਭਾਰਤ ਅਮਰੀਕਾ ਮੁਫ਼ਤ ਵਪਾਰ ਸਮਝੌਤਾ ਰੱਦ ਕਰਨ, ਸੀਡ ਬਿੱਲ, ਬਿਜਲੀ ਐਕਟ 2025 ਸਮੇਤ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਖੇਤੀਬਾੜੀ ਟਿਊਬਵੈਲਾਂ ਨੂੰ ਆਪਣੇ ਵਾਅਦੇ ਅਨੁਸਾਰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਨਾਂ ਕਰਵਾਈ ਤਾਂ ਆਉਣ ਵਾਲੇ ਦਿਨਾਂ ਵਿਚ ਬਿਜਲੀ ਗਰਿੱਡਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ,ਪਾਲ ਸਿੰਘ ਦੌਲਾ ਸਿੰਘ ਵਾਲਾ, ਯਾਦਵਿੰਦਰ ਸਿੰਘ ਚੱਠੇ ਨੱਕਟੇ, ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਊਨ ਅਤੇ ਗਰਤੇਜ ਸਿੰਘ ਮੈਦੇਵਾਸ ਆਦਿ ਮੌਜੂਦ ਸਨ ।

 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਸਕੂਲ ਪ੍ਰਿੰਸੀਪਲ ਤੇ ਵਕੀਲ ਦਾ ਕਤਲ, ਹਮਲਾਵਰਾਂ ਨੇ ਪੁੱਤ-ਪਿਉ ਨੂੰ ਬਣਾਇਆ ਬੰਧਕ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ
Ad Position 24