13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਲੁਧਿਆਣਾ 'ਚ ਸਕੂਲ ਪ੍ਰਿੰਸੀਪਲ ਤੇ ਵਕੀਲ ਦਾ ਕਤਲ, ਹਮਲਾਵਰਾਂ ਨੇ ਪੁੱਤ-ਪਿਉ ਨੂੰ ਬਣਾਇਆ ਬੰਧਕ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਅਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਪਿੰਡ ਜੰਡਿਆਲੀ ਵਿਚ ਇਕ ਸਕੂਲ ਪ੍ਰਿੰਸੀਪਲ ਜੋਕਿ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਅਹੂਜਾ / ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਪਿੰਡ ਜੰਡਿਆਲੀ ਵਿਚ ਇਕ ਸਕੂਲ ਪ੍ਰਿੰਸੀਪਲ ਜੋਕਿ ਵਕੀਲ ਵੀ ਹੈ, ਦੀ ਬੇਰਹਿਮੀ ਨਾਲ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 50 ਸਾਲਾਂ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰ ਵਿਚ ਹੀ "ਧਾਲੀਵਾਲ ਸਕੂਲ" ਚਲਾਉਂਦੇ ਸਨ, ਜਿੱਥੇ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਸੀ।

ਯੁਵੀ ਦੇ ਰੌਲਾ ਪਾਉਣ 'ਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਦੀ ਪੁਲਿਸ ਅਤੇ ਸੀ.ਆਈ.ਏ. ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੀ ਗਰਦਨ 'ਤੇ ਡੂੰਘਾ ਕੱਟ ਦਾ ਨਿਸ਼ਾਨ ਮਿਲਿਆ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਤਨੀ ਵਕਾਲਤ ਦੀ ਪ੍ਰੀਖਿਆ ਦੇਣ ਲਈ ਭੋਪਾਲ ਗਈ ਹੋਈ ਹੈ। ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਫਿਲਹਾਲ ਪੁਲਿਸ ਇਸ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਹੱਤਿਆ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਤਫ਼ਤੀਸ਼ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਵਾਈ ਦੇ ਸੀਜ਼ਨ ਵਿਚ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਕਿਸਾਨਾਂ ਵਲੋਂ ਬਲਾਕ ਸੁਨਾਮ ਦੇ ਪਿੰਡਾਂ ਵਿਚ ਮੋਟਰਸਾਇਕਲ ਮਾਰਚ ਕੀਤਾ ਗਿਆ
Ad Position 24