11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੋਲੀਆਂ ਚਲਾਉਣ ਦੇ ਮਾਮਲੇ 'ਚ ਨੌਜਵਾਨ ਗ੍ਰਿਫ਼ਤਾਰ, ਨਾਜਾਇਜ਼ ਪਿਸਤੌਲ ਬਰਾਮਦ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਅਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਸੈਕਟਰ-32 ਵਿਚ ਬੀਤੀ ਰਾਤ ਪਿਸਤੌਲ ਦੀ ਨੋਕ 'ਤੇ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਹੁਣ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਅਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਸੈਕਟਰ-32 ਵਿਚ ਬੀਤੀ ਰਾਤ ਪਿਸਤੌਲ ਦੀ ਨੋਕ 'ਤੇ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਹੁਣ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਟਨਾ ਦੋ ਧਿਰਾਂ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਦਾ ਨਤੀਜਾ ਸੀ।
ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਕਰੀਬ 12 ਤੋਂ 15 ਨੌਜਵਾਨਾਂ ਨੇ ਆਪਸੀ ਰੰਜਿਸ਼ ਕਾਰਨ ਇਕ-ਦੂਜੇ 'ਤੇ ਹਮਲਾ ਕੀਤਾ ਅਤੇ ਇਸ ਦੌਰਾਨ ਗੋਲੀਆਂ ਵੀ ਚੱਲੀਆਂ। ਪੁਲਿਸ ਮੁਤਾਬਕ ਅਗਵਾ ਹੋਇਆ ਨੌਜਵਾਨ ਸ਼ੁਭਮ ਵੀ ਗੋਲੀਬਾਰੀ ਵਿਚ ਸ਼ਾਮਿਲ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਸ਼ੁਭਮ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤਾ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੁਭਮ ਖ਼ਿਲਾਫ਼ ਪਹਿਲਾਂ ਤੋਂ ਹੀ ਪੰਜ ਅਪਰਾਧਿਕ ਮਾਮਲੇ ਦਰਜ ਹਨ।
ਥਾਣਾ ਮੁਖੀ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਸ਼ੁਭਮ ਨੂੰ ਅਗਵਾ ਕਰਕੇ ਲਿਜਾਇਆ ਗਿਆ ਅਤੇ ਬਾਅਦ ਵਿਚ ਉਸ ਨੂੰ ਪੀਏਯੂ ਨੇੜੇ ਛੱਡ ਕੇ ਹਮਲਾਵਰ ਫ਼ਰਾਰ ਹੋ ਗਏ।
ਫਿਲਹਾਲ ਪੁਲਿਸ ਨੇ ਸ਼ੁਭਮ ਸਮੇਤ ਉਸ 'ਤੇ ਹਮਲਾ ਕਰਨ ਵਾਲੇ ਚਾਰ ਨਾਮਜ਼ਦ ਮੁਲਜ਼ਮਾਂ ਅਤੇ 12 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੁਭਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ - ਅਮਰਨਾਥ ਯਾਤਰਾ ਤੋਂ ਪਹਿਲਾਂ ਨੂਨਵਾਨਨ ਬੇਸ ਕੈਂਪ 'ਤੇ ਸਖ਼ਤ ਕਰ ਦਿੱਤੀ ਗਈ ਸੁਰੱਖਿਆ ਅਗਲੀ ਖ਼ਬਰ ਮੰਗਲਵਾਰ ਨੂੰ ਦੋਹਾ ਵਿਚ ਹੋਵੇਗੀ, ਤਹਿਰਾਨ ਨਾਲ ਗੱਲਬਾਤ - ਟਰੰਪ
Ad Position 24