10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੌਜੂਦਾ ਸਰਪੰਚ ਦੇ ਘਰ ਅਣ-ਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ

ਗੁਰਦਾਸਪੁਰ, 30 ਜੂਨ - ਗੁਰਦਾਸਪੁਰ ਦੇ ਥਾਣਾ ਸਦਰ ਦੇ ਤਹਿਤ ਆਉਂਦੇ ਪਿੰਡ ਚੋਰ ਸਿੱਧਵਾਂ ਦੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣ-ਪਛਾਤੇ ਮੋਟਰਸਾਈਕਲ....

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਗੁਰਦਾਸਪੁਰ, 30 ਜੂਨ - ਗੁਰਦਾਸਪੁਰ ਦੇ ਥਾਣਾ ਸਦਰ ਦੇ ਤਹਿਤ ਆਉਂਦੇ ਪਿੰਡ ਚੋਰ ਸਿੱਧਵਾਂ ਦੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾਉਣ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਅਣ-ਪਛਾਤੇ ਮੋਟਰਸਾਈਕਲ ’ਤੇ ਆਏ ਤੇ ਸਰਪੰਚ ਦੇ ਘਰ ਦੇ ਗੇਟ ਦੇ ਬਿਲਕੁਲ ਸਾਹਮਣੇ ਆ ਕੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ । ਸਰਪੰਚ ਦੇ ਘਰ ਦੇ ਗੇਟ ’ਤੇ ਦੋ ਗੋਲੀਆਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ ਜਦ ਕਿ ਪੁਲਿਸ ਵਲੋਂ ਮੌਕੇ ’ਤੇ ਚਾਰ ਖੋਲ ਵੀ ਬਰਾਮਦ ਕੀਤੇ ਗਏ ਹਨ।

ਸਰਪੰਚ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਡੇਢ ਵਜੇ ਦੇ ਕਰੀਬ ਉਨ੍ਹਾਂ ਨੂੰ ਆਵਾਜ਼ ਸੁਣਾਈ ਦਿੱਤੀ ਪਰ ਉਹਨਾਂ ਇਹ ਸਮਝਿਆ ਕਿ ਕੋਈ ਪਟਾਕੇ ਚਲਾ ਰਿਹਾ ਹੈ ਪਰ ਸਵੇਰੇ ਜਦੋਂ ਉਹ ਉੱਠੇ ਤਾਂ ਘਰ ਦੇ ਅੰਦਰ ਦੋ ਗੋਲੀਆਂ ਦੇ ਖੋਲ ਨਜ਼ਰ ਆਏ, ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਿਤ ਕੀਤਾ । ਸਰਪੰਚ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਨਾ ਹੀ ਉਨ੍ਹਾਂ ਨੂੰ ਕਦੀ ਫਿਰੋਤੀ ਲਈ ਕਾਲ ਆਈ ਹੈ ਅਤੇ ਨਾ ਹੀ ਉਨ੍ਹਾਂ ਦੀ ਇਸ ਤਰ੍ਹਾਂ ਦੀ ਦੁਸ਼ਮਣੀ ਹੈ ਕਿ ਕੋਈ ਗੋਲੀਆਂ ਚਲਾ ਜਾਏ ।

ਮੌਕੇ ’ਤੇ ਡੀ.ਐਸ.ਪੀ. ਸ਼ਾਹਬਾਜ ਸਿੰਘ ਅਤੇ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਅਧਿਕਾਰੀ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਗੋਲੀਆਂ ਚਲਾਉਣ ਵਾਲੇ ਦਾ ਪਤਾ ਲਗਾਉਣ ਲਈ ਆਲੇ ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰੇ ਬੰਗਾਲੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਨੈਸ਼ਨਲ ਹਾਈਵੇ 503 ਏ ਕੀਤਾ ਜਾਮ ਅਗਲੀ ਖ਼ਬਰ ਜਨਰਲ ਧੀਰਜ ਸੇਠ ਹੋਣਗੇ ਨਵੇਂ ਫ਼ੌਜ ਮੁਖੀ
Ad Position 24