10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੰਯੁਕਤ ਕਿਸਾਨ ਮੋਰਚੇ ਵੱਲੋਂ ਨੈਸ਼ਨਲ ਹਾਈਵੇ 503 ਏ ਕੀਤਾ ਜਾਮ

ਘੁਮਾਣ, 30 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੇ 503 ਏ ਨੈਸ਼ਨਲ ਹਾਈਵੇ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਮ ਕਰ ਦਿੱਤਾ ਗਿਆ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸੰਯੁਕਤ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ....

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਘੁਮਾਣ, 30 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੇ 503 ਏ ਨੈਸ਼ਨਲ ਹਾਈਵੇ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਮ ਕਰ ਦਿੱਤਾ ਗਿਆ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸੰਯੁਕਤ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ , ਸੰਘਰਸ਼ ਕਮੇਟੀ ਤੋਂ ਇਲਾਵਾ ਹੋਰ ਜਥੇਬੰਦੀਆਂ ਨੇ ਹਿੱਸਾ ਲਿਆ। ਆਗੂਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਮੋਟਰਾਂ ਦੀ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਦਾ ਝੋਨਾ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ। ਉਹਨਾਂ ਨਾਲ ਹੀ ਕਿਹਾ ਕਿ ਅਠਵਾਲ ਪੁਲ ਨਹਿਰ ਤੋਂ ਪਿੰਡ ਵੀਲਾ ਬੱਜੂ ਤੋਂ ਦਕੋਹਾ ਨੂੰ ਜਾਣ ਵਾਲੀ 18 ਫੁੱਟ ਸੜਕ ਦਾ ਕੰਮ ਪਿਛਲੇ ਡੇਢ ਸਾਲ ਤੋਂ ਅਧੂਰਾ ਪਿਆ ਹੈ ਪਰ ਠੇਕੇਦਾਰ ਵਲੋਂ ਇਸ ਨੂੰ ਮੁਕੰਮਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਹਰ ਰੋਜ਼ ਵੱਡੇ ਹਾਦਸੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਲੁੱਕ ਮਹਿੰਗੀ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ ਹਜ਼ਾਰਾਂ ਵਾਹਨ ਸੜਕਾਂ ’ਤੇ ਖੜ੍ਹੇ ਦਿਖਾਈ ਦੇ ਰਹੇ ਹਨ ਅਤੇ ਲੋਕ ਛੋਟੇ ਰਸਤਿਆਂ ਵੱਲ ਦੀ ਹੋ ਕੇ ਆਪਣੀ ਮੰਜ਼ਿਲ ਵੱਲ ਵੱਧ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਧਰਨੇ ਦੌਰਾਨ ਕਿਸੇ ਵੀ ਵਿਭਾਗ ਦੇ ਅਧਿਕਾਰੀ ਨੇ ਧਰਨੇ ਵਿਚ ਪਹੁੰਚ ਕੇ ਕਿਸਾਨਾਂ ਦੀ ਮੁਸ਼ਕਿਲ ਨਹੀਂ ਸੁਣੀ, ਜਿਸ ਕਰਕੇ ਧਰਨਾ ਹਾਲੇ ਤੱਕ ਵੀ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਸਬ ਡਵੀਜ਼ਨ ਬੱਧਨੀ ਕਲਾਂ ਅੱਗੇ... ਅਗਲੀ ਖ਼ਬਰ ਮੌਜੂਦਾ ਸਰਪੰਚ ਦੇ ਘਰ ਅਣ-ਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ
Ad Position 24