10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਸਬ ਡਵੀਜ਼ਨ ਬੱਧਨੀ ਕਲਾਂ ਅੱਗੇ ਲਗਾਇਆ ਧਰਨਾ

ਬੱਧਨੀ ਕਲਾਂ, 30 ਜੂਨ (ਸੰਜੀਵ ਕੋਛੜ)- ਆਪਣੇ ਖੇਤਾਂ ’ਚ ਬੀਜਾਈ ਕਰ ਰਹੇ ਝੋਨੇ ਦੀ ਫ਼ਸਲ ਲਈ ਬਿਜਲੀ ਸਪਲਾਈ ਦੇ ਸੰਬੰਧ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਬੱਧਨੀ ਕਲਾਂ, 30 ਜੂਨ (ਸੰਜੀਵ ਕੋਛੜ)- ਆਪਣੇ ਖੇਤਾਂ ’ਚ ਬੀਜਾਈ ਕਰ ਰਹੇ ਝੋਨੇ ਦੀ ਫ਼ਸਲ ਲਈ ਬਿਜਲੀ ਸਪਲਾਈ ਦੇ ਸੰਬੰਧ ਵਿਚ ਲੱਗ ਰਹੇ ਕੱਟਾਂ ਤੋਂ ਦੁਖੀ ਹੋ ਕੇ ਕਿਸਾਨਾਂ ਵਲੋਂ ਸਬ ਡਵੀਜਨ ਬੱਧਨੀ ਕਲਾਂ ਦੇ ਬਿਜਲੀ ਘਰ ਦੇ ਗਰਿੱਡ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਧਰਨਾ ਲਗਾਇਆ ਗਿਆ।

ਇਸ ਸਮੇਂ ਵੱਡੀ ਗਿਣਤੀ ’ਚ ਇਕੱਤਰ ਹੋਏ ਜਥੇਬੰਦੀਆਂ ਦੇ ਆਗੂਆਂ ਵਰਕਰਾਂ ਵਲੋਂ ਚੇਤਾਵਨੀ ਪੱਤਰ ਅਧਿਕਾਰੀਆਂ ਨੂੰ ਸੌਂਪਿਆ ਗਿਆ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬੱਧਨੀ ਕਲਾਂ ਇਕਾਈ ਦੇ ਪ੍ਰਧਾਨ ਜਗਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਹਰ ਸਾਲ ਜਦੋਂ ਝੋਨੇ ਦੀ ਲਵਾਈ ਪੂਰੇ ਜ਼ੋਰਾਂ ਤੇ ਹੁੰਦੀ ਹੈ ਤਾਂ ਸਰਕਾਰ ਵਲੋਂ ਬੇਲੋੜੇ ਕੱਟ ਲਾ ਕੇ ਅਤੇ ਪੀ ਸੀ ਕੱਟ ਦਾ ਬਹਾਨਾ ਲਾ ਕੇ ਬਿਜਲੀ ਸਪਲਾਈ ਨੂੰ ਪ੍ਰਭਾਵਿਤ ਕੀਤਾ ਜਾਂਦਾ ਹੈ ਜਿਸ ਨਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਜਿੱਥੇ ਡੀਜ਼ਲ ਮੱਚਦਾ ਹੈ ਉੱਥੇ ਹੀ ਖੇਤਾਂ ਦੇ ਵਿਚ ਕੰਮ ਕਰ ਰਹੀ ਲੇਬਰ ਦਾ ਕੰਮ ਵੀ ਪੂਰੀ ਤਰਾਂ ਨਾਲ ਪ੍ਰਭਾਵਿਤ ਹੁੰਦਾ ਹੈ ਜਿਸਦਾ ਸਿੱਧਾ ਅਸਰ ਕਿਰਤ ਕਰਦੀ ਧਿਰ ਤੇ ਪੈਂਦਾ ਹੈ, ਇਸ ਦੌਰਾਨ ਸੰਬੋਧਨ ਕਰਦਿਆਂ ਬਲਾਕ ਆਗੂ ਕੇਵਲ ਕਿ੍ਰਸ਼ਨ ਸ਼ਰਮਾਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਮਹਿੰਗੇ ਭਾਅ ਦੀਆਂ ਰੇਹਾਂ, ਸਪਰੇਆਂ ਅਤੇ ਹੋਰਨਾਂ ਖਰਚਿਆਂ ਦੀ ਮਾਰ ਝੱਲਦਾ ਹੋਇਆ ਬੜੀ ਮੁਸ਼ਕਿਲ ਨਾਲ ਆਪਣੇ ਪਰਿਵਾਰ ਪਾਲ ਰਿਹਾ ਹੈ ਤੇ ਹਰ ਸਾਲ ਬਿਜਲੀ ਅਧਿਕਾਰੀ ਆਪਣੀਆਂ ਮਨਮਾਨੀਆਂ ਕਰਦੇ ਹੋਏ ਕਿਸਾਨਾਂ ਨੂੰ ਪੂਰੀ ਬਿਜਲੀ ਦੇਣ ਦੀ ਬਜਾਏ ਸਿਰਫ਼ ਫੋਕੀ ਬਿਆਨਬਾਜ਼ੀ ਨਾਲ ਡੰਗ ਟਪਾ ਰਹੇ ਹਨ, ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਪੱਤਰ ਦਿੰਦੇ ਹੋਏ ਅਗਲੇਰੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਸਮੁੱਚੀ ਜਥੇਬੰਦੀਆਂ ਵਲੋਂ ਵੱਡਾ ਐਕਸ਼ਨ ਕਰਦਿਆਂ ਸਮੁੱਚੇ ਬਿਜਲੀ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਦੋ ਦਿਨ ਪਹਿਲਾਂ ਘਰੋ ਗਏ ਪਿੰਡ ਤਾਰਾਗੜ੍ਹ ਦੇ ਨੌਜਵਾਨ ਦੀ ਆਦਮਪੁਰ ਦੁਆਬਾ ਨਹਿਰ ਵਿਚੋ ਮਿਲੀ ਲਾਸ਼ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਨੈਸ਼ਨਲ ਹਾਈਵੇ 503 ਏ ਕੀਤਾ ਜਾਮ
Ad Position 24