09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬੰਦੀ ਸਿੰਘਾਂ ਦੀ ਰਿਹਾਈ ਲਈ 4 ਜੁਲਾਈ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ

ਫ਼ਤਿਹਗੜ੍ਹ ਸਾਹਿਬ, 30 ਜੂਨ- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਫ਼ਤਿਹਗੜ੍ਹ ਸਾਹਿਬ, 30 ਜੂਨ- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹਾਲ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਲਖਬੀਰ ਸਿੰਘ ਕੋਟਲਾ, ਮਨਦੀਪ ਸਿੰਘ ਅਤੇ ਹੋਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਇਨਸਾਫ਼ ਪਸੰਦ ਸੰਸਥਾਵਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਇਕਜੁੱਟ ਹੋ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਐਲਾਨ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ 4 ਜੁਲਾਈ ਨੂੰ ਮਾਧੋਪੁਰ ਚੌਂਕ ਨੇੜੇ ਰੇਲਵੇ ਫਾਟਕ ਵਿਖੇ ਸਵੇਰੇ 11 ਵਜੇ ਤੋਂ "ਰੇਲ ਰੋਕੋ" ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਇਸ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਆਵਾਜ਼ ਬੁਲੰਦ ਕਰਨ।

Ad Position 22
No active advertisement
ਪਿਛਲੀ ਖ਼ਬਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਕੇ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਤੋਂ ਵਤਨ ਪਰਤੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ ਦਾ ਕੀਤਾ ਉਦਘਾਟਨ
Ad Position 24