09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਿਜਲੀ ਸੰਕਟ ਕਾਰਨ ਲੋਕ ਤੇ ਕਿਸਾਨ ਪਰੇਸ਼ਾਨ- ਭਾਈ ਲੌਂਗੋਵਾਲ

ਲੌਂਗੋਵਾਲ, 30 ਜੂਨ (ਵਿਨੋਦ, ਖੰਨਾ)– ਪੰਜਾਬ ਦੇ ਸਾਬਕਾ ਰਾਜ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਲੌਂਗੋਵਾਲ, 30 ਜੂਨ (ਵਿਨੋਦ, ਖੰਨਾ)– ਪੰਜਾਬ ਦੇ ਸਾਬਕਾ ਰਾਜ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਵਿਚ ਬਿਜਲੀ ਸਪਲਾਈ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ। ਇਕ ਬੰਨੇ ਭਿਆਨਕ ਗਰਮੀ ਦੌਰਾਨ ਪੰਜਾਬ ਤੰਦੂਰ ਵਾਂਗ ਤਪ ਰਿਹਾ ਹੈ ਅਤੇ ਦੂਜੇ ਬੰਨੇ ਝੋਨੇ ਦੀ ਲਵਾਈ ਚੱਲ ਰਹੀ ਹੈ।

ਦੋਵੇਂ ਹਾਲਤਾਂ ਵਿਚ ਬਿਜਲੀ ਦੀ ਬੇਹੱਦ ਲੋੜ ਹੈ ਪਰ ਰੋਜ਼ ਲੰਮੇ ਲੰਮੇ ਅਤੇ ਵਾਰ ਵਾਰ ਲੱਗਦੇ ਕਟਾਂ ਕਾਰਨ ਲੋਕਾਂ ਨੂੰ ਨਿਰਵਿਘਨ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਘਰੇਲੂ ਬਿਜਲੀ ਲਈ 24 ਘੰਟੇ ਅਤੇ ਖੇਤੀਬਾੜੀ ਲਈ 8 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਕੀਤੇ ਸਨ ਪਰ ਸਰਕਾਰ ਆਮ ਸ਼ਹਿਰੀਆਂ ਅਤੇ ਕਿਸਾਨਾਂ ਨੂੰ ਬਿਜਲੀ ਦੇਣ ਵਿਚ ਨਾਕਾਮ ਰਹੀ ਹੈ। ਇਸ ਸਮੇਂ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਦੀ ਕਮੀ ਕਾਰਨ ਝੋਨੇ ਦੀ ਲਵਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਜਿਸ ਨਾਲ ਕਿਸਾਨ ਚਿੰਤਤ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਬਿਜਲੀ ਕੱਟਾਂ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਅਸਤੀਫਾ ਦੇਣ ਜਾਂ ਫੇਰ ਆਪਣੇ ਕਹੇ ਅਨੁਸਾਰ ਪੂਰੀ ਬਿਜਲੀ ਸਪਲਾਈ ਦੇਣ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੀ ਚੇਅਰਪ੍ਰਸਨ ਗੁਰਵਿੰਦਰ ਕੌਰ ਬਰਾੜ (ਆਪ), ਵਾਈਸ ਚੇਅਰਪ੍ਰਸਨ ਕੁਲਵਿੰਦਰ ਕੌਰ ਜ... ਅਗਲੀ ਖ਼ਬਰ 5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ...
Ad Position 24