09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਰਹੱਦੀ ਪਿੰਡ ਛੰਨ ਕੱਲੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਹੋਈ ਰਵਾਨਾ

ਚੋਗਾਵਾਂ,/ਅੰਮ੍ਰਿਤਸਰ, 30 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਮੁਫ਼ਤ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੋਗਾਵਾਂ,/ਅੰਮ੍ਰਿਤਸਰ, 30 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਜਿਸ ਤਹਿਤ ਅੱਜ ਸਰਹੱਦੀ ਪਿੰਡ ਛੰਨ ਕੱਲੇਵਾਲ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਨੈਣਾਂ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਸਰਪੰਚ ਦਰਬਾਰਾ ਸਿੰਘ ਛੰਨ ਕੱਲੇਵਾਲ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਬਿੱਲਾ ਸਿੰਘ, ਪ੍ਰਧਾਨ ਦਰਸ਼ਨ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼, ਭੋਜਨ ਆਦਿ ਨਾਲ ਸਬੰਧਿਤ ਸਾਰੇ ਖਰਚੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਣਗੇ। ਜੋ ਲੋਕ ਪਹਿਲਾਂ ਕਿਸੇ ਕਾਰਨ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਨ, ਉਹ ਹੁਣ ਸੂਬਾ ਸਰਕਾਰ ਵਲੋਂ ਕੀਤੀ ਪਹਿਲ ਕਦਮੀ ਸਦਕਾ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਬਲਾਕ ਪ੍ਰਧਾਨ ਮੇਜਰ ਸਿੰਘ ਸੈਦਪੁਰ ਸੈਕਟਰੀ ਜਸਪਾਲ ਸਿੰਘ, ਮੈਂਬਰ ਸੂਬਾ ਸਿੰਘ, ਮੈਂਬਰ ਸਤਨਾਮ ਸਿੰਘ, ਭਾਗ ਸਿੰਘ ਹੇਤਮਪੁਰਾ, ਮੈਂਬਰ ਸੁੱਖਾ ਸਿੰਘ, ਮੈਂਬਰ ਸਰਦੂਲ ਸਿੰਘ, ਮੈਂਬਰ ਹਰਜਿੰਦਰ ਕੌਰ, ਮੈਂਬਰ ਸ਼ਾਂਤੀ ਕੌਰ, ਅਮਰਜੀਤ ਕੌਰ ਮੈਂਬਰ, ਸੁਖਪਾਲ ਸਿੰਘ, ਪ੍ਰਕਾਸ਼ ਸਿੰਘ, ਸ਼ਮਸ਼ੇਰ ਸਿੰਘ ਜੈ ਰਾਮਕੋਟ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Ad Position 24