09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 30 ਜੂਨ (ਅਮਰਜੀਤ ਕੋਮਲ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ 'ਤੇ ਅੱਜ ਕਿਸਾਨ ਮਜ਼ਦੂਰ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਕਪੂਰਥਲਾ, 30 ਜੂਨ (ਅਮਰਜੀਤ ਕੋਮਲ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ 'ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਵਿਚ ਪਾਵਰਕਾਮ ਇੰਜੀਨੀਅਰ ਰੁਪਿੰਦਰ ਪਾਲ ਸਿੰਘ ਵਧੀਕ ਨਿਗਰਾਨ ਇੰਜੀਨੀਅਰ (ਟੈੱਕ) ਦੇ ਦਫ਼ਤਰ ਮੂਹਰੇ ਸਵੇਰੇ 11 ਵਜੇ ਤੋਂ ਲੈ ਕੇ 4 ਵਜੇ ਤੱਕ ਧਰਨਾ ਦਿੱਤਾ ਰੋਹ ਵਿਚ ਆਏ ਕਿਸਾਨਾਂ ਤੇ ਬੀਬੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਕਿਸਾਨ ਆਗੂ ਸਰਵਣ ਸਿੰਘ ਬਾਊਪੁਰ, ਸ਼ੇਰ ਸਿੰਘ ਮਹੀਂਵਾਲ, ਜੋਗਾ ਸਿੰਘ ਭਾਣੋਲੰਗਾ, ਗੁਰਵਿੰਦਰ ਸਿੰਘ ਨਡਾਲਾ, ਹਰਿੰਦਰ ਸਿੰਘ ਉੱਚਾ, ਬਲਬੀਰ ਸਿੰਘ ਬੁੱਟਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ 8 ਘੰਟੇ ਬਿਜਲੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ।

ਹੁਣ ਜਦੋਂ ਝੋਨੇ ਦੀ ਲਵਾਈ ਤੇਜੀ ਨਾਲ ਚੱਲ ਰਹੀ ਹੈ ਤਾਂ ਪਾਵਰਕਾਮ ਵਲੋਂ ਲਗਾਏ ਜਾ ਰਹੇ ਪਾਵਰ ਕੱਟ ਕਾਰਨ ਕਿਸਾਨਾਂ ਨੂੰ 3-4 ਘੰਟੇ ਹੀ ਬਿਜਲੀ ਮਿਲਦੀ ਹੈ, ਜਿਸ ਕਾਰਨ ਜਿੱਥੇ ਝੋਨੇ ਦੀ ਲਵਾਈ ਪ੍ਰਭਾਵਿਤ ਹੋਈ ਹੈ, ਉੱਥੇ ਅਗੇਤਾ ਲਗਾਇਆ ਝੋਨਾ ਸੁੱਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਬੁਲਾਰਿਆਂ ਨੇ ਕਿਹਾ ਕਿ ਜਿਹੜੇ ਕਿਸਾਨ ਸਮਰੱਥ ਹਨ, ਉਹ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਝੋਨਾ ਪਾਲ ਰਹੇ ਹਨ, ਜਦਕਿ ਛੋਟੇ ਕਿਸਾਨ ਬਿਜਲੀ ਸਪਲਾਈ 'ਤੇ ਹੀ ਨਿਰਭਰ ਹਨ।

ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ ਮੋਟਰਾਂ ਲਈ 16 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਇਸੇ ਦੌਰਾਨ ਹੀ ਇੰਜ. ਰੁਪਿੰਦਰਪਾਲ ਸਿੰਘ ਨੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਖ਼ਰਾਬ ਹੋਏ ਟਰਾਂਸਫ਼ਾਰਮਰ ਤੁਰੰਤ ਬਦਲੇ ਜਾਣਗੇ ਤੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਹੋਣ ਜਾਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਸੂਰਤ ਵਿਚ ਜੇ.ਈ. ਵਲੋਂ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸ ਮੌਕੇ ਪਿਆਰਾ ਸਿੰਘ ਵਾਟਾਂਵਾਲੀ, ਪਰਮਜੀਤ ਸਿੰਘ, ਵੀਰ ਸਿੰਘ ਉੱਚਾ, ਗੁਰਸੇਵਕ ਸਿੰਘ ਸ਼ਿਵਦਿਆਲ, ਮਲਕੀਤ ਸਿੰਘ ਫੱਤੋਵਾਲ, ਬੀਬੀ ਮਨਜੀਤ ਕੌਰ ਸ਼ੇਰਪੁਰ ਸੱਧਾ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਕਿਸਾਨ ਤੇ ਬੀਬੀਆਂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ ਅਗਲੀ ਖ਼ਬਰ ਸਰਹੱਦੀ ਪਿੰਡ ਛੰਨ ਕੱਲੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਹੋਈ ਰਵਾਨਾ
Ad Position 24