08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਛੇਹਰਟਾ, 30 ਜੂਨ (ਪੱਤਰ ਪ੍ਰੇਰਕ)- ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰੇ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਛੇਹਰਟਾ, 30 ਜੂਨ (ਪੱਤਰ ਪ੍ਰੇਰਕ)- ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰੇ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਇਤਿਹਾਸਿਕ ਦਿਹਾੜੇ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਭਾਈ ਹਰਿੰਦਰ ਸਿੰਘ ਮਜੀਠਾ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਧਾਰਮਿਕ ਸਮਾਗਮ ਤੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਸਾਹਿਬ ਵਿਖੇ 28 ਜੂਨ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਸਾਲਾਨਾ ਜੋੜ ਮੇਲੇ ਸਬੰਧੀ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ 29 ਜੂਨ 2026 ਦੀ ਸ਼ਾਮ ਤੋਂ ਲੈ ਕੇ 30 ਜੂਨ ਸ਼ਾਮ ਤਕ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਤੋਂ ਬਾਦ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਖੁੱਲੇ ਪੰਡਾਲਾਂ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਅੰਮ੍ਰਿਤਮਈ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸਿੱਖ ਪੰਥ ਦੇ ਨਾਮਵਰ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਸਾਲਾਨਾ ਜੋੜ ਮੇਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਤਮਸਤਕ ਹੋਏ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨ ਦੀ ਅਪੀਲ ਕੀਤੀ ਤੇ ਸਿੱਖ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ-ਪੀਰੀ (ਭਗਤੀ ਅਤੇ ਸ਼ਕਤੀ) ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜ਼ੁਲਮ ਖਿਲਾਫ਼ ਲੜਨ ਦੀ ਪ੍ਰੇਰਨਾ ਦਿੱਤੀ ਹੈ ਤੇ ਗੁਰੂ ਸਾਹਿਬ ਵਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਆਜ਼ਾਦ ਹਸਤੀ ਦਾ ਪ੍ਰਤੀਕ ਹੈ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ,ਭਾਈ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਪ੍ਰੇਮ ਸਿੰਘ ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ, ਭਾਈ ਗੁਰਵਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਸਾਬਕਾ ਕੈਬਨਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ,ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ,ਜਥੇ: ਬਾਵਾ ਸਿੰਘ ਗੁਮਾਨਪੁਰਾ ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਦਿਲਬਾਗ ਸਿੰਘ ਅਨਗੜ,ਜਥੇ: ਦਿਲਬਾਗ ਸਿੰਘ ਵਡਾਲੀ,ਗੁਰਪ੍ਰੀਤ ਸਿੰਘ ਵਡਾਲੀ, ਸਵਿੰਦਰ ਸਿੰਘ ਕੋਟ ਖਾਲਸਾ ਮੇਜਰ ਸਿੰਘ ਸਰਕਾਰੀਆ,ਮੇਜਰ ਸਿੰਘ ਚੱਕ,ਦਿਲਰਾਜ ਸਿੰਘ ਗਿੱਲ, ਜਸਬੀਰ ਸਿੰਘ ਵਡਾਲੀ, ਨਿਸ਼ਾਨ ਸਿੰਘ ਮਾਨ ਡੇਅਰੀ ਵਾਲੇ ਜਗਤਾਰ ਸਿੰਘ ਮਾਨ,ਹਰਪਾਲ ਸਿੰਘ ਖਾਪੜਖੇੜੀ,ਬਾਬਾ ਕੁਲਦੀਪ ਸਿੰਘ,ਬਾਬਾ ਸੁਰਜੀਤ ਸਿੰਘ ਵਡਾਲੀ,ਕੌਂਸਲਰ ਸਕੱਤਰ ਸਿੰਘ ਬੱਬੂ, ਹਜ਼ੂਰਾ ਸਿੰਘ ਵਡਾਲੀ, ਚੇਅਰਮੈਨ ਜੋਬਨਜੀਤ ਸਿੰਘ ਰੰਧਾਵਾ,ਪਿਰਥੀਪਾਲ ਸਿੰਘ ਵੜੈਚ, ਗੁਰਦਿਆਲ ਸਿੰਘ ਗਿੱਲ, ਪਰਮਜੀਤ ਸਿੰਘ ਵਡਾਲੀ,ਹਰਜੀਤ ਸਿੰਘ ਸੰਧੂ, ਅਕਾਊਟੈਟ ਸਰਬਜੀਤ ਸਿੰਘ ਭਿੱਟੇਵੱਡ,ਵਰਿੰਦਰ ਸਿੰਘ ਰਿਕਾਰਡ ਕੀਪਰ, ਕਸ਼ਮੀਰ ਸਿੰਘ ਮਾਹਵਾ, ਲਵਪ੍ਰੀਤ ਸਿੰਘ ਸਟੋਰ ਕੀਪਰ, ਹਰਪ੍ਰੀਤ ਸਿੰਘ ਇੰਚਾਰਜ ਕੜਾਹਿ ਪ੍ਰਸਾਦਿ, ਹੈਡ ਗ੍ਰੰਥੀ ਸੁਖਵਿੰਦਰ ਸਿੰਘ, ਬਾਬਾ ਦਲਬੀਰ ਸਿੰਘ ਗ੍ਰੰਥੀ ਗੁਰਦੁਆਰਾ ਜਨਮ ਅਸਥਾਨ ਸਮੇਤ ਲੱਖਾਂ ਦੀ ਗਿਣਤੀ ਦੇ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਹਲਕਾ ਡੇਰਾਬੱਸੀ ਤੋਂ ਗੁਰਸੇਵਕ ਸਿੰਘ ਪੁਆਧੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ
Ad Position 24